25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਬਿਜਲੀ ਬਿੱਲ 2025 ਦੀ ਨਿਖੇਧੀ ਕਰਦਿਆਂ ਕੀਤੀ ਗੇਟ ਰੈਲੀ <br/>

ਅਜੀਤ ਡੈਸਕ 10-12-2025
ਭੰਗਾਲਾ, 9 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਬਿਜਲੀ ਮੁਲਾਜ਼ਮ ਏਕਤਾ ਮੰਦ ਦੇ ਸੱਦੇ 'ਤੇ ਉਪ ਮੰਡਲ ਭੰਗਾਲਾ ਵਿਖੇ ਉਪ ਮੰਡਲ ਪ੍ਰਧਾਨ ਜਗਤਾਰ ਸਿੰਘ ਦੀ ਪ੍ਰਧਾਨਗੀ ਵਿਚ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਵਿਚ ਵੱਖ-ਵੱਖ ਬੁਲਾਰਿਆਂ ਨੇ ਬਿਜਲੀ ਬਿੱਲ 2025 ਦੀ ਨਿਖੇਧੀ ਕੀਤੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਰੈਲੀ ਵਿਚ ਸਾਬਕਾ ਮੁਲਾਜ਼ਮ ਸਾਥੀ ਰਾਮ ਸਿੰਘ ਅਤੇ ਕਿਸਾਨ ਆਗੂ ਉਕਾਂਰ ਸਿੰਘ ਪੁਰਾਣਾ ਭੰਗਾਲਾ ਨੇ ਵੀ ਬਿਜਲੀ ਬਿੱਲ 2025 ਦਾ ਵਿਰੋਧ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਬਿਜਲੀ ਬਿੱਲ ਰੱਦ ਨਾ ਕੀਤਾ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਮੰਡਲ ਸਕੱਤਰ ਰਾਜਵੀਰ ਸਿੰਘ, ਇੰਜੀ. ਰੇਸ਼ਮ ਸਿੰਘ ਜੇ.ਈ, ਕਾਰਤਿਕ ਸ਼ਰਮਾ ਜੇ.ਈ, ਬਲਵਿੰਦਰ ਸਿੰਘ ਜੇ.ਈ, ਗੁਰਮੇਲ ਸਿੰਘ, ਮਲਵਿੰਦਰ ਸਿੰਘ, ਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਮਨਕਰਨ ਸਿੰਘ ਅਤੇ ਕਾਮਰੇਡ ਤਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਖ਼ਿਲਾਫ਼ ਪੇਂਡੂ ਚੌਕੀਦਾਰਾਂ ਨੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।