25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਜਾਬ ਸਰਕਾਰ ਖ਼ਿਲਾਫ਼ ਪੇਂਡੂ ਚੌਕੀਦਾਰਾਂ ਨੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 10-12-2025
ਟਾਂਡਾ ਉੜਮੁੜ, 9 ਦਸੰਬਰ (ਦੀਪਕ ਬਹਿਲ)- ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਤਹਿਸੀਲ ਟਾਂਡਾ (ਸੀਟੂ) ਦੀ ਮਹੀਨਾਵਾਰ ਮੀਟਿੰਗ ਸਥਾਨਕ ਤਹਿਸੀਲ ਕੰਪਲੈਕਸ ਟਾਂਡਾ ਵਿਚ ਹੋਈ | ਯੂਨੀਅਨ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਜਕੋ ਵਾਲ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਦੇਵੀਦਾਸ ਮਿਆਣੀ ਅਤੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਗਿੱਲ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋ ਕੇ ਪੇਂਡੂ ਚੌਕੀਦਾਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਲਾਮਬੰਦ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਦੇਵੀ ਦਾਸ ਮਿਆਣੀ ਨੇ ਕਿਹਾ ਕਿ ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਪ੍ਰੰਤੂ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ ਜਿਸ ਕਾਰਨ ਸਮੁੱਚੇ ਪੰਜਾਬ ਦੇ ਪੇਂਡੂ ਚੌਕੀਦਾਰਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਦੀ ਲਹਿਰ ਹੈ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪੇਂਡੂ ਚੌਕੀਦਾਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਅਤੇ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਗਰੂਕ ਜਾਰੀ ਕਰਕੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇ | ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਹਰਿਆਣਾ ਦੀ ਤਰਜ਼ ਤੇ ਪੰਜਾਬ ਦੇ ਚੌਕੀਦਾਰਾਂ ਦੀ ਤਨਖ਼ਾਹ 7500 ਕਰਨਾ, ਪੇਂਡੂ ਚੌਕੀਦਾਰਾ ਨੂੰ ਜਨਮ ਅਤੇ ਮੌਤ ਦਾ ਰਜਿਸਟਰੇਸ਼ਨ ਕਰਨ ਸਬੰਧੀ ਅਧਿਕਾਰ ਦੇਣਾ, ਪਿੰਡਾਂ ਵਿਚ ਪੰਜ ਪੰਜ ਮਰਲੇ ਦੇ ਪਲਾਟ ਅਲਾਟ ਕਰਨਾ ਇਸ ਤੋਂ ਇਲਾਵਾ ਚੌਕੀਦਾਰਾਂ ਨੂੰ ਸਰਦੀਆਂ ਅਤੇ ਗਰਮੀਆਂ ਦੀ ਡਿਊਟੀ ਕਰਨ ਲਈ ਵਰਦੀਆਂ ਦੇਣੀਆਂ ਵਰਦੀਆਂ ਤੋਂ ਇਲਾਵਾ ਹੋਰ ਲੋੜੀਂਦੀਆਂ ਚੀਜ਼ਾਂ ਦੇਣੀਆਂ | ਇਸ ਮੌਕੇ ਇਕੱਤਰ ਹੋਏ ਪੇਂਡੂ ਚੌਕੀਦਾਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਟਾਂਡਾ ਜਸਵਿੰਦਰ ਸਿੰਘ ਜਕੋਵਾਲ, ਕੁਲਦੀਪ ਸਿੰਘ, ਦਿਲਦਾਰ ਸਿੰਘ, ਚਮਨ ਲਾਲ ਭੂਲਪੁਰ, ਸਤਪਾਲ ਸਿੰਘ ਖੋਖਰ ਦਵਾਖਰੀ, ਸੁਰਿੰਦਰ ਸਿੰਘ ਧਾਮੀਆਂ ਖ਼ੁਰਦ ਜੋਗਿੰਦਰ ਸਿੰਘ ਬੁੱਢੀ ਪਿੰਡ, ਪਰਮਜੀਤ ਸਿੰਘ, ਗੁਰਮੁਖ ਸਿੰਘ ਮਸੀਤ ਪਲ ਕੋਟ, ਨਾਨਕ ਸਿੰਘ ਨੰਗਲ ਦਾਤਾ, ਮੇਘ ਨਾਥ ਸੀਕਰੀ, ਰੂਪ ਲਾਲ ਲੋਧੀ ਚੱਕ, ਮਹਿੰਦਰ ਸਿੰਘ ਲਿੱਤਰਾ, ਜੋਗਿੰਦਰ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਹੋਰਨਾਂ ਪਿੰਡਾਂ ਦੇ ਚੌਕੀਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਵਲੋਂ ਨਸ਼ਾ ਛੁਡਾਊ ਮੁੜ ਵਸੇਵਾ ਕੇਂਦਰ ਦਾ ਦੌਰਾ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਬਿਜਲੀ ਬਿੱਲ 2025 ਦੀ ਨਿਖੇਧੀ ਕਰਦਿਆਂ ਕੀਤੀ ਗੇਟ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।