ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)-ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਗੜ੍ਹਸ਼ੰਕਰ ਦੀ ਮੀਟਿੰਗ ਬਰਾਂਚ ਪ੍ਰਧਾਨ ਵਿਨੋਦ ਕੁਮਾਰ ਦੀ ਪ੍ਰਧਾਨਗੀ ਹੇਠ ਇਥੇ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਸਲੇ ਵਿਚਾਰੇ ਗਏ | ਮੀਟਿੰਗ ਵਿਚ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਮਾਲ ਠੇਕਾ ਮੁਲਾਜ਼ਮਾਂ ਦੀ ਰੁਕੀ ਹੋਈ ਤਨਖਾਹ ਅਤੇ ਹੋਰ ਮੁਲਾਜ਼ਮ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਸਮਾਲ ਠੇਕਾ ਮੁਲਾਜ਼ਮਾਂ ਦੀ ਨਵੰਬਰ 2025 ਦੀ ਤਨਖਾਰ ਕਾਰਜਕਾਰੀ ਇੰਜੀਨੀਅਰ ਗੜ੍ਹਸ਼ੰਕਰ ਵਲੋਂ ਜਾਰੀ ਨਾ ਕੀਤੇ ਜਾਣ ਕਾਰਨ ਰੋਸ ਜ਼ਾਹਰ ਕੀਤਾ ਗਿਆ ਅਤੇ ਹੋਰ ਮੁਲਾਜ਼ਮ ਮੰਗਾਂ 'ਤੇ ਚਰਚਾ ਕਰਦਿਆਂ ਰੋਸ ਜ਼ਾਹਰ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਜੇਕਰ 15 ਦਸੰਬਰ ਤੱਕ ਤਨਖਾਹ ਜਾਰੀ ਨਾ ਕੀਤੀ ਗਈ ਤਾਂ 18 ਦਸੰਬਰ ਨੂੰ ਕਾਰਜਕਾਰੀ ਇੰਜੀਨੀਅਰ ਦੇ ਖਿਲਾਫ਼ ਦਫ਼ਤਰ ਅੱਗੇ ਰੋਸ ਧਰਨਾ ਦਿੰਦਾ ਰੋਸ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਚੇਅਰਮੈਨ ਚੰਨਣ ਰਾਮ ਥਾਂਦੀ, ਜਨਰਲ ਸੈਕਟਰੀ ਜਗਦੀਸ਼ ਪੱਖੋਵਾਲ, ਕੈਸ਼ੀਅਰ ਰਮੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਨਹਿਰੀ ਵਿਭਾਗ, ਜੋਗਿੰਦਰ ਸਿੰਘ, ਰਮਨ ਕੁਮਾਰ, ਗੁਰਨਾਮ ਸਿੰਘ, ਸੁਖਵਿੰਦਰ ਕੁਮਾਰ, ਗੁਰਨੀਤ ਸਿੰਘ, ਬਲਭੱਦਰ ਸਿੰਘ, ਰਮਨ ਸਿੰਘ ਆਦਿ ਸਾਥੀ ਹਾਜ਼ਰ ਸਨ |