ਹਾਜੀਪੁਰ, 9 ਦਸੰਬਰ (ਜੋਗਿੰਦਰ ਸਿੰਘ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਜਥੇਦਾਰ ਲਖਵਿੰਦਰ ਸਿੰਘ ਟਿੰਮੀ ਦੀ ਅਗਵਾਈ ਵਿਚ ਜ਼ਿਲ੍ਹਾ ਪਰਿਸ਼ਦ ਜੋਨ ਹਾਜੀਪੁਰ ਤੋਂ ਉਮੀਦਵਾਰ ਦੀਪਕ ਰਾਜ ਤੇ ਬਲਾਕ ਸੰਮਤੀ ਹਾਜੀਪੁਰ ਤੋਂ ਉਮੀਦਵਾਰ ਕੁਲਦੀਪ ਕੁਮਾਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਨਾਲ ਜਿੱਤਣਗੇ | ਇਸ ਮੌਕੇ ਸਤੀਸ਼ ਕੁਮਾਰ ਲਾਡੀ, ਪਟਵਾਰੀ ਅਮਰਜੀਤ ਸਿੰਘ ਬਿੱਟੂ, ਡਾਬਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |