ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ 'ਚ 'ਸ਼ਸਤਰ ਸੈਨਾ ਝੰਡਾ ਦਿਵਸ' ਮਨਾਇਆ ਗਿਆ | ਇਸ ਸੰਬੰਧੀ ਪਿ੍ੰਸੀਪਲ ਮੇਧਾ ਵਸ਼ਿਸ਼ਟ ਦੀ ਅਗਵਾਈ 'ਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਫ਼ੌਜੀ ਜਵਾਨਾਂ ਦੇ ਭੇਸ 'ਚ ਸਜ ਕੇ ਦੇਸ਼ ਲਈ ਜਾਨ ਦੀ ਬਾਜ਼ੀ ਲਾਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਤਿਰੰਗੇ ਨੂੰ ਸਲਾਮ ਕੀਤਾ | ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਭਾਰਤੀ ਸੈਨਾ ਦੇ ਗੌਰਵਮਈ ਇਤਿਹਾਸ ਨੂੰ ਪੇਸ਼ ਕੀਤਾ | ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਸਮੂਹ ਗਾਨ ਤੇ ਗੀਤ ਵੀ ਪੇਸ਼ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਵਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਸਾਲ ਇਹ ਦਿਹਾੜਾ ਸੱਤ ਦਸੰਬਰ ਨੂੰ ਮਨਾਇਆ ਜਾਂਦਾ ਹੈ ਜਿਸ ਦੀ ਸ਼ੁਰੂਆਤ 1949 'ਚ ਕੀਤੀ ਗਈ ਸੀ | ਹਰ ਸਾਲ ਇਸ ਦਿਨ ਰਾਹੀਂ ਉਨ੍ਹਾਂ ਜਵਾਨਾਂ, ਏਅਰਮੈਨ ਤੇ ਨਾਵਿਕਾਂ ਨੂੰ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਤਿਆਗ ਦਿੱਤੇ | ਇਸ ਦਿਨ ਦੇ ਜ਼ਰੀਏ ਸੈਨਿਕਾਂ ਦੇ ਕਲਿਆਣ ਲਈ ਫੰਡ ਇਕੱਠਾ ਕੀਤਾ ਜਾਂਦਾ ਹੈ | ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਸਕੂਲ ਸਟਾਫ਼ ਨੇ ਸਹਿਯੋਗ ਦਿੱਤਾ |