26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਪੱਧਰੀ ਕੁਇਜ਼ ਮੁਕਾਬਲੇ 'ਚ ਡਗਾਣਾ ਕਲਾਂ ਦੇ ਵਿਦਿਆਰਥੀਆਂ ਦੀ ਧਮਾਕੇਦਾਰ ਜਿੱਤ <br/>

ਅਜੀਤ ਡੈਸਕ 10-12-2025
ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ)-ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬਲਾਕ ਪੱਧਰੀ ਕੁਇੱਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਕਰਵਾਏ ਗਏ | ਇਨਾਂ ਮੁਕਾਬਲਿਆਂ ਵਿੱਚ ਵਿਗਿਆਨ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਨਾਲ ਸੰਬੰਧਤ ਪ੍ਰਸ਼ਨ-ਉੱਤਰ ਪੁੱਛੇ ਗਏ, ਜਿਨਾਂ ਰਾਹੀਂ ਵਿਦਿਆਰਥੀਆਂ ਦੇ ਗਿਆਨ, ਸਮਝ ਅਤੇ ਤਰਕਸ਼ਕਤੀ ਦੀ ਪਰਖ ਕੀਤੀ ਗਈ | ਇਸ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਲਾਕ ਪੱਧਰ 'ਤੇ ਪਹਿਲਾ ਸਥਾਨ ਹਾਸਲ ਕੀਤਾ | ਛੇਵੀਂ ਜਮਾਤ ਦੇ ਵਿਦਿਆਰਥੀ ਹਰਮਨ ਕਲਿਆਣ, ਸੱਤਵੀਂ ਜਮਾਤ ਦੀ ਵਿਦਿਆਰਥਣ ਤਨਵੀਰ ਕੌਰ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਤਨੀਸ਼ਾ ਰਾਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਭ ਤੋਂ ਵਧੀਆ ਟੀਮ ਦਾ ਸਨਮਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਦੀ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅਤੇ ਉਨਾਂ ਦੇ ਮਾਰਗਦਰਸ਼ਕ ਗਾਈਡ ਅਧਿਆਪਕਾ ਅੰਜੂ ਭੂਸਰੀ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸਰਦਾਰ ਚਰਨ ਸਿੰਘ ਮੰਜਪੁਰ ਸਰਕਾਰੀ ਸਕੂਲ ਦੇ ਵਿਦਿਆਰਥੀ ਕਰਨਦੀਪ ਨੇ ਨੀਟ ਪ੍ਰੀਖਿਆ ਕੀਤੀ ਪਾਸ <br/> ਅਗਲੀ ਖ਼ਬਰ ਡੀ.ਐਮ. ਸੀਨੀਅਰ ਸੈਕੰਡਰੀ ਸਕੂਲ 'ਚ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।