ਭੰਗਾਲਾ, 9 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਰਦਾਰ ਚਰਨ ਸਿੰਘ ਮੰਜਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਦੇ ਵਿਦਿਆਰਥੀ ਕਰਨਦੀਪ ਸਿੰਘ ਪੁੱਤਰ ਸੁੱਚਾ ਸਿੰਘ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਬਲਬੀਰ ਸਿੰਘ ਨੇ ਦੱਸਿਆ ਕਿ ਕਰਨਦੀਪ ਸਿੰਘ ਸਕੂਲ ਵਿਚ ਮੈਡੀਕਲ ਦਾ ਵਿਦਿਆਰਥੀ ਸੀ ਜਿਸ ਨੇ ਨੀਟ ਪ੍ਰੀਖਿਆ ਪਾਸ ਕਰਨ ਉਪਰੰਤ ਐਮ.ਬੀ.ਬੀ.ਐਸ. ਵਿਚ ਸਿਆਨ ਸਾਗਰ ਮੈਡੀਕਲ ਕਾਲਜ ਬਨੂੜ ਵਿਖੇ ਦਾਖਲਾ ਲਿਆ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਕਰਨਦੀਪ ਸਿੰਘ ਦੇ ਮਾਪਿਆਂ ਦੇ ਨਾਲ-ਨਾਲ ਅਧਿਆਪਕਾਂ ਦਾ ਨਾਂਅ ਵੀ ਉੱਚਾ ਕੀਤਾ ਹੈ | ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਕਰਨਦੀਪ ਸਿੰਘ ਤੋਂ ਪ੍ਰੇਰਨਾ ਲੈ ਕੇ ਉਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਬੰਸ ਸਿੰਘ ਮੰਜਪੁਰ ਟਰੱਸਟੀ ਮੈਂਬਰ ਨੇ ਕਰਨਦੀਪ ਸਿੰਘ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜ਼ਾਹਿਰ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਸੈਣੀ ਸਕੂਲ ਇੰਚਾਰਜ, ਲੈਕਚਰਾਰ ਜਤਿੰਦਰ ਸਿੰਘ, ਲੈਕਚਰਾਰ ਪੰਕਜ ਕਟੋਚ, ਲੈਕਚਰਾਰ ਮੋਨਿਕਾ ਰਾਣਾ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |