26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹੁਸ਼ਿਆਰਪੁਰ ਦੇ ਪਰਜਨਿਆ ਚੌਧਰੀ ਨੇ ਕਰਾਟੇ ਮੁਕਾਬਲੇ 'ਚ ਗੋਲਡ ਮੈਡਲ ਜਿੱਤਿਆ <br/>

ਅਜੀਤ ਡੈਸਕ 10-12-2025
ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਰੂਪਨਗਰ 'ਚ ਕਰਵਾਈਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਕਰਾਟੇ ਮੁਕਾਬਲੇ 'ਚ ਹੁਸ਼ਿਆਰਪੁਰ ਦੇ ਵਾਸੀ ਵਿਦਿਆਰਥੀ ਪਰਜਨਿਆ ਚੌਧਰੀ, ਜੋ ਚੌਥੀ ਜਮਾਤ ਦਾ ਵਿਦਿਆਰਥੀ ਹੈ ਨੇ ਗੋਲਡ ਮੈਡਲ ਜਿੱਤ ਕੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਜਿੱਤ ਪ੍ਰਾਪਤ ਕਰਨ ਉਪਰੰਤ ਹੁਸ਼ਿਆਰਪੁਰ ਪਹੁੰਚੇ ਪਰਜਨਿਆ ਚੌਧਰੀ ਦਾ ਉਨ੍ਹਾਂ ਦੀ ਅਕੈਡਮੀ ਦੇ ਮੈਂਬਰਾਂ ਅਤੇ ਹੁਸ਼ਿਆਰਪੁਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਰਜਨਿਆ ਦੇ ਕੋਚ ਅਭਿਸ਼ੇਕ ਠਾਕੁਰ ਅਤੇ ਮਾਤਾ ਬਿੰਦਰ ਨੇ ਦੱਸਿਆ ਕਿ ਪਰਜੰਨਿਆ ਪਿਛਲੇ ਕਈ ਮਹੀਨਿਆਂ ਤੋਂ ਇਸ ਮੁਕਾਬਲੇ ਦੀ ਤਿਆਰੀ ਪੂਰੀ ਮਿਹਨਤ ਤੇ ਲਗਨ ਕਰ ਰਿਹਾ ਸੀ ਅਤੇ ਇਹ ਗੋਲਡ ਮੈਡਲ ਇਸ ਦੀ ਮਿਹਨਤ ਦਾ ਹੀ ਨਤੀਜਾ ਹੈ | ਕੋਚ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਜੇਕਰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਧੀਆ ਖੇਡਾਂ ਲਈ ਪਲੇਟਫ਼ਾਰਮ ਅਤੇ ਸਹੂਲਤਾਂ, ਸਟੇਡੀਅਮ ਮੁਹੱਈਆ ਕਰਵਾਈਆਂ ਜਾਣ |

ਪਿਛਲੀ ਖ਼ਬਰ ਗੁਰ. ਸ਼ਹੀਦਾਂ ਲੱਧੇਵਾਲ ਵਿਖੇ ਗੁਰਦਿਆਲ ਸਿੰਘ ਨੇ ਮੈਨੇਜਰ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਬੇਰਸ਼ਾ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।