ਮਾਹਿਲਪੁਰ, 9 ਦਸੰਬਰ (ਰਜਿੰਦਰ ਸਿੰਘ) -ਸ਼ੋ੍ਰਮਣੀ ਗੁਰਦੁਆਰਾ ਕਮੇਟੀ ਅੰਮਿ੍ਤਸਰ ਅਧੀਨ ਚਲ ਰਹੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਗੁਰਦਿਆਲ ਸਿੰਘ ਨੇ ਮੈਨੇਜਰ ਵਜੋਂ ਅਹੁਦਾ ਸੰਭਾਲਣ ਮੌਕੇ ਸਨਮਾਨ ਸਮਾਹੋਰ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾ ਹੈੱਡ ਗ੍ਰੰਥੀ ਹਰਬੰਸ ਸਿੰਘ ਵਲੋਂ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ ਉਪਰੰਤ ਇਸ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਸਮੂਹ ਸਟਾਫ਼ ਵਲੋਂ ਸਨਮਾਨ ਕੀਤਾ ਗਿਆ | ਇਸੇ ਗੁਰਦੁਆਰਾ ਸਾਹਿਬ ਦੇ ਸੀਨੀਅਰ ਲੇਖਾਕਾਰ ਵਲੋਂ ਸੇਵਾ ਨਿਭਾਅ ਰਹੇ ਸਨ | ਇਸ ਮੌਕੇ ਭੁਪਿੰਦਰ ਸਿੰਘ ਹੰਦੋਵਾਲ ਮੀਤ ਮੈਨੇਜਰ, ਜਸਵਿੰਦਰ ਸਿੰਘ ਸਰਪੰਚ ਵਹਿਦਪੁਰ, ਮਨਵੀਰ ਸਿੰਘ ਚੰਬਲਾਂ, ਗਿਆਨੀ ਗੁਰਜਿੰਦਰ ਸਿੰਘ, ਗ੍ਰੰਥੀ ਸੁਰਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਰਣਵੀਰ ਸਿੰਘ ਸਕੱਤਰ, ਗੁਰਲਾਟ ਸਿੰਘ, ਰਾਜ ਪ੍ਰੀਤ ਸਿੰਘ, ਹਰਸਿਮਰਨ ਸਿੰਘ, ਭਾਈ ਹਰਮੇਸ਼ ਸਿੰਘ, ਭਾਈ ਬਹਾਦਰ ਸਿੰਘ, ਇੰਦਰਜੀਤ ਸਿੰਘ, ਭਾਈ ਹਰਦੀਪ ਸਿੰਘ, ਰਾਜਨ ਸਿੰਘ, ਲਖਵੀਰ ਸਿੰਘ ਸੂੰਨੀ, ਵਿਕਰਮਜੀਤ ਸਿੰਘ, ਕਰਨੈਲ ਸਿੰਘ, ਲਖਵੀਰ ਸਿੰਘ ਲੱਖਾ, ਜਸਵਿੰਦਰ ਸਿੰਘ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਮਾਨ ਸਿੰਘ ਪਿ੍ੰਸ ਸਿੰਘ, ਜੋਰਾਵਰ ਸਿੰਘ, ਗੁਰਬਖ਼ਸ਼ ਸਿੰਘ ਹਾਜ਼ਰ ਸਨ |