ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਹੋਏ 18ਵੇਂ ਅੰਤਰ ਜ਼ਿਲ੍ਹਾ ਸਤਯੱੁਗ ਸੰਗੀਤ ਉਤਸਵ ਦੌਰਾਨ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਨੁੱਕੜ ਨਾਟਕ, ਸੋਲੋ ਡਾਂਸ, ਰੰਗੋਲੀ ਅਤੇ ਸਮੂਹ ਡਾਂਸ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਕਈ ਇਨਾਮ ਜਿੱਤੇ | ਸਕੂਲ ਡਾਇਰੈਕਟਰ ਸ਼੍ਰੀਮਤੀ ਉਰਮਿਲ ਸੂਦ ਨੇ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਵਿਚ ਤੀਜਾ ਇਨਾਮ ਜਿੱਤਿਆ | ਇਸੇ ਤਰ੍ਹਾਂ ਰੰਗੋਲੀ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ ਅਤੇ ਕੰਸੋਲੇਸ਼ਨ ਇਨਾਮ ਪ੍ਰਾਪਤ ਕੀਤਾ | ਡਾਇਰੈਕਟਰ ਸੂਦ ਨੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 8ਵੀਂ ਜਮਾਤ ਦੇ ਸਮਰਵੀਰ ਸਿੰਘ, ਲਕਸ਼ਦੀਪ ਸਿੰਘ, ਤਰੁਣ ਕੁਮਾਰ, ਅਰਨਵ ਸ਼ਰਮਾ ਅਤੇ ਅਨੀਰੁੱਧ ਪ੍ਰਤਾਪ ਸਿੰਘ, 6ਵੀਂ ਜਮਾਤ ਦੇ ਵਿਦਿਆਰਥੀ ਗੁਰਬਾਜ਼ ਸਿੰਘ, ਜਸਪ੍ਰੀਤ ਸਿੰਘ, ਵਿਵੇਕ ਕੁਮਾਰ, ਨਮਨ ਤੇ ਬੱਸੀ ਆਦਿ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ |