ਟਾਂਡਾ ਉੜਮੁੜ, 9 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵਲੋਂ ਚਲਾਈ ਜਾ ਰਹੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਚਮਕੌਰ ਸਾਹਿਬ ਅਤੇ ਸਰਹਿੰਦ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਹੋਰ ਅਨੇਕਾਂ ਸ਼ਹੀਦ ਸਿੰਘਾ ਦੀ ਯਾਦ ਵਿਚ ਗੁਰਦੁਆਰਾ ਗੁਰੂ ਰਵਿਦਾਸ ਭਵਨ ਦਸਮੇਸ਼ ਨਗਰ ਟਾਂਡਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਬੀਬੀ ਜਤਿੰਦਰ ਕੌਰ ਅਨੰਦਪੁਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਦੁਆਰਾ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਨੇ ਆਈਆਂ ਹੋਈਆਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਸੁਸਾਇਟੀ ਦੇ ਅਗਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਜਨਵਰੀ ਅਤੇ ਫਰਵਰੀ ਵਿਚ ਗੁਰਬਾਣੀ ਕੰਠ, ਕੀਰਤਨ ਅਤੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਵੱਡੇ ਇਨਾਮ ਰੱਖੇ ਗਏ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਦੀਸ਼ ਕੁਮਾਰ ਅਤੇ ਹੋਰਨਾਂ ਮੈਂਬਰਾਂ ਵਲੋਂ ਸੁਸਾਇਟੀ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਸਾਗਰ, ਸ਼ਰਧਾ ਸਿੰਘ, ਐਡ. ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਮਨਦੀਪ ਦੀਪਾ, ਮਾ. ਜਸਵੀਰ ਸਿੰਘ, ਨੀਰਜ ਕੁਮਾਰ, ਜਸਪਾਲ ਰਾਏ, ਸੋਮ ਪ੍ਰਕਾਸ਼, ਜਸਵਿੰਦਰ ਲਾਲ ਸੰਧੂ, ਵਿਨੋਦ ਆਦਿ ਹਾਜ਼ਰ ਸਨ |