29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਧੁੱਗਾ ਵਲੋਂ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਹੋਏ ਵਿਰੋਧ ਦੀ ਨਿਖੇਧੀ <br/>

ਅਜੀਤ ਡੈਸਕ 23-12-2025
ਬੁੱਲ੍ਹੋਵਾਲ, 22 ਦਸੰਬਰ (ਲੁਗਾਣਾ)-ਨਿਊਜ਼ੀਲੈਂਡ ਦੇ ਸਾਊਥ ਆਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਸਿੱਖ ਸੰਗਤ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦਾ ਕੁੱਝ ਸ਼ਰਾਰਤੀ ਲੋਕਾਂ ਵਲੋਂ ਕੀਤੇ ਵਿਰੋਧ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੇਸ ਰਾਜ ਸਿੰਘ ਧੁੱਗਾ ਸਾਬਕਾ ਸੰਸਦੀ ਸਕੱਤਰ ਕਿਹਾ ਕਿ ਸਿੱਖ ਕੌਮ ਨਿਊਜ਼ੀਲੈਂਡ ਜਾਂ ਕਿਸੇ ਵੀ ਹੋਰ ਦੇਸ਼ ਜਿੱਥੇ ਉਹ ਵੱਸਦੇ ਹਨ, ਉੱਥੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕਰੜੀ ਮਿਹਨਤ ਨਾਲ ਕਰਦਿਆਂ ਨਾਗਰਿਕਤਾ ਜਾਂ ਕੰਮ ਕਰਨ ਦੀ ਪ੍ਰਵਾਨਗੀ ਹਾਸਲ ਕਰਦੇ ਹਨ ਤੇ ਉੱਥੋਂ ਦੀ ਤਰੱਕੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਮੁਲਕ ਦੇ ਜਿਸ ਵੀ ਕੋਨੇ ਵਿਚ ਸਿੱਖ ਸੰਗਤ ਵਲੋਂ ਨਗਰ ਕੀਰਤਨ ਕੱਢਿਆ ਜਾਂਦਾ ਹੈ ਉੱਥੋਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਸਰਕਾਰੀ ਪ੍ਰਵਾਨਗੀਆਂ ਤੋਂ ਬਾਅਦ ਹੀ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਇਸ ਦੀ ਸੁਰੱਖਿਆ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਥਾਨਕ ਸਰਕਾਰ ਦੀ ਜ਼ਿੰਮੇਵਾਰੀ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਪਾਸ ਕੀਤੇ 4 ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ 28 ਬੋਤਲਾਂ ਸ਼ਰਾਬ ਸਮੇਤ 1 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।