10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਭਗਵਾਨ ਵਾਲਮੀਕਿ ਚੌਕ ਤੋਂ ਟਰਾਂਸਫ਼ਾਰਮਰ ਹਟਵਾਉਣ ਲਈ ਵਿਧਾਇਕ ਜਿੰਪਾ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 29-12-2025
ਹੁਸ਼ਿਆਰਪੁਰ, 28 ਦਸੰਬਰ (ਬਲਜਿੰਦਰਪਾਲ ਸਿੰਘ)-ਭਗਵਾਨ ਵਾਲਮੀਕੀ ਚੌਕ ਦੇ ਸਾਹਮਣਿਓਾ ਟਰਾਂਸਫ਼ਾਰਮਰ ਹਟਵਾਉਣ ਲਈ ਅੱਜ ਵਾਲਮੀਕੀ ਭਾਈਚਾਰੇ ਵੱਲੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੌਂਕ 'ਤੇ ਕੀਤੇ ਸਮਾਗਮ ਦੌਰਾਨ ਸੰਡੇ ਮਾਰਕੀਟ ਐਸੋਸੀਏਸ਼ਨ ਵੱਲੋਂ ਕੇਕ ਕੱਟ ਕੇ ਵਿਧਾਇਕ ਜਿੰਪਾ ਦਾ ਜਨਮ ਦਿਨ ਵੀ ਮਨਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਗਵਾਨ ਵਾਲਮੀਕੀ ਚੌਕ ਸ਼ਹਿਰ ਦਾ ਕੇਂਦਰ ਬਿੰਦੂ ਹੈ ਅਤੇ ਇਸ ਦੀ ਸ਼ੋਭਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਚੌਂਕ ਦੇ ਸੁੰਦਰੀਕਰਨ ਲਈ ਰੰਗਲਾ ਪੰਜਾਬ ਸਕੀਮ ਤਹਿਤ 5 ਲੱਖ ਰੁਪਏ ਦੇ ਫ਼ੰਡ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚੌਕ ਵਿਚ ਲੱਗਾ ਟਰਾਂਸਫ਼ਾਰਮਰ ਇਸ ਦੀ ਸ਼ੋਭਾ ਵਿਚ ਅੜਚਣ ਬਣਿਆ ਹੋਇਆ ਸੀ, ਜਿਸ ਨੂੰ ਨਗਰ ਨਿਗਮ ਵੱਲੋਂ ਬਿਜਲੀ ਮਹਿਕਮੇ ਨੂੰ 2.93 ਲੱਖ ਰੁਪਏ ਦੀ ਅਦਾਇਗੀ ਕਰਕੇ ਹਟਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਵਾਲਮੀਕੀ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਕਰਨਜੋਤ ਆਦੀਆ, ਹਰੀ ਰਾਮ ਆਦੀਆ, ਖ਼ੁਸ਼ੀ ਰਾਮ ਧੀਮਾਨ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕਿ੍ਸਮਸ ਦਾ ਤਿਉਹਾਰ-ਵਿਧਾਇਕ ਜਿੰਪਾ <br/> ਅਗਲੀ ਖ਼ਬਰ ਆਰ. ਆਰ. ਐਮ. ਆਟੀਜ਼ਮ ਥ੍ਰੈਪਉਟਿਕ ਸਕੂਲ ਦੇ ਬੱਚਿਆਂ ਨੇ ਵਣ ਚੇਤਨਾ ਪਾਰਕ 'ਚ ਲਗਾਇਆ ਅਡਵੈਂਚਰ ਟਿ੍ਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।