11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 29-12-2025
ਟਾਂਡਾ ਉੜਮੁੜ, 28 ਦਸੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਉਨ੍ਹਾਂ ਦੀ ਯਾਦ ਵਿਚ ਦੁੱਧ ਦੇ ਲੰਗਰ ਲਗਾਏ ਗਏ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ, ਮੈਨੇਜਰ ਗਜਿੰਦਰ ਪਾਲ ਸਿੰਘ ਅਤੇ ਤਰਨ ਸੈਣੀ ਦੀ ਅਗਵਾਈ ਵਿਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰਾਂ ਨੇ ਦੁੱਧ ਦੇ ਲੰਗਰ ਵਿਚ ਸੇਵਾ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਚੇਅਰਮੈਨ ਤਰਲੋਚਨ ਸਿੰਘ ਨੇ ਗੁਰੂ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਸਾਡੇ ਗੁਰੂ ਪਿਤਾ ਨੇ ਸਾਡੀ ਕੌਮ ਲਈ ਸਾਰਾ ਸਰਬੰਸ ਵਾਰ ਦਿੱਤਾ | ਉਨ੍ਹਾਂ ਦੀਆਂ ਇਹਨਾਂ ਕੁਰਬਾਨੀਆਂ ਦੀ ਮਿਸਾਲ ਦੁਨੀਆ ਵਿਚ ਹੋਰ ਕਿਧਰੇ ਵੀ ਨਜ਼ਰ ਨਹੀਂ ਆਉਂਦੀ | ਉਨ੍ਹਾਂ ਕਿਹਾ ਕਿ ਸਮੁੱਚਾ ਸਿਲਵਰ ਓਕ ਸਕੂਲ ਗੁਰੂ ਸਾਹਿਬ ਦੀਆਂ ਮਹਾਨ ਕੁਰਬਾਨੀਆਂ ਨੂੰ ਸਿੱਜਦਾ ਕਰਦਾ ਹੈ | ਪਿ੍ੰਸੀਪਲ ਮੁਨੀਸ਼ਾ ਸੰਗਰ ਨੇ ਦੱਸਿਆ ਕਿ ਸਾਨੂੰ ਖ਼ੁਦ ਨੂੰ ਅਤੇ ਆਪਣੇ ਬੱਚਿਆਂ ਨੂੰ ਇਸ ਇਤਿਹਾਸ ਨਾਲ ਜਾਣੂੰ ਕਰਵਾਉਣਾ ਚਾਹੀਦਾ ਹੈ ਕਿ ਸਾਹਿਬਜ਼ਾਦਿਆਂ ਨੇ ਦੇਸ਼ ਕੌਮ ਦੇ ਲਈ ਕਿਤਨੀ ਵੱਡੀ ਕੁਰਬਾਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਯੁੱਗਾਂ ਯੁੱਗਾਂ ਤੱਕ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਰਹੇਗੀ | ਇਸ ਮੌਕੇ ਤੇ ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਅਮਰਜੀਤ ਕੌਰ ਸੈਣੀ, ਅਰਚਨਾ, ਗੁਰਪ੍ਰੀਤ, ਵਿਸ਼ਾਲੀ, ਰਾਜਵਿੰਦਰ, ਰਾਜਵੀਰ, ਅਜੇ, ਗੁਰਦੇਵ, ਹਰਜੀਤ, ਅਮਰੀਕ, ਜਸਪਾਲ, ਕਮਲ, ਕੁਲਵਿੰਦਰ, ਸੁਖਜਿੰਦਰ, ਜਸਵਿੰਦਰ, ਯੋਗਰਾਜ, ਪ੍ਰੀਤਮ, ਜਰਨੈਲ, ਸਤਨਾਮ, ਹਰਪਾਲ, ਹਨੀ, ਗੁਰਪ੍ਰੀਤ, ਉਪਕਾਰ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਵੈੱਲਫੇਅਰ ਫੈੱਡਰੇਸ਼ਨ ਨੇ ਰਾਖਵਾਂਕਰਨ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।