11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਿਵਲ ਸਰਜਨ ਵਲੋਂ ਸੀ. ਐਚ. ਸੀ. ਹਾਰਟਾ-ਬੱਡਲਾ ਦਾ ਦੌਰਾ <br/>

ਅਜੀਤ ਡੈਸਕ 29-12-2025
ਹੁਸ਼ਿਆਰਪੁਰ, 28 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ.ਬਲਬੀਰ ਕੁਮਾਰ ਵਲੋਂ ਸੀ.ਐਚ.ਸੀ. ਹਾਰਟਾ-ਬੱਡਲਾ ਦਾ ਦੌਰਾ ਕੀਤਾ ਗਿਆ ਅਤੇ ਸੀ.ਐਚ.ਸੀ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ.ਮਨਪ੍ਰੀਤ ਸਿੰਘ ਬੈਂਸ ਨਾਲ ਵਿਚਾਰ ਚਰਚਾ ਕੀਤੀ | ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ | ਉਨ੍ਹਾਂ ਐਸ.ਐਮ.ਓ. ਨੂੰ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਆਖਿਆ | ਉਨ੍ਹਾਂ ਐਸ.ਐਮ.ਓ ਨੂੰ ਕਿਹਾ ਕਿ ਫ਼ੀਲਡ ਸਟਾਫ਼ ਨਾਲ ਸਮੇਂ ਸਮੇਂ ਤੇ ਮੀਟਿੰਗਾਂ ਕਰਕੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਇਸ ਮੌਕੇ ਡਾ. ਭਾਰਤੀ ਮੈਡੀਕਲ ਅਫ਼ਸਰ, ਬੀ.ਈ.ਈ ਅਮਨਦੀਪ ਸਿੰਘ, ਫਾਰਮੇਸੀ ਅਫ਼ਸਰ ਭੁਪਿੰਦਰ ਸਿੰਘ, ਸਟਾਫ਼ ਨਰਸ ਗੁਰਪ੍ਰੀਤ ਕੌਰ ਅਤੇ ਨਵਦੀਪ ਸਿੰਘ (ਮ.ਪ.ਹ.ਵ) ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਇੰਨਰਵੀਲ੍ਹ ਕਲੱਬ ਵਲੋਂ ਸਾਂਝੀ ਰਸੋਈ ਲਈ 5100 ਦਾ ਯੋਗਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।