12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 29-12-2025
ਹੁਸ਼ਿਆਰਪੁਰ, 28 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਭਾਈ ਘਨ੍ਹੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਦੂਸਰਾ ਖ਼ੂਨਦਾਨ ਕੈਂਪ ਨਾਮਧਾਰੀ ਧਰਮਸ਼ਾਲਾ ਜਲੰਧਰ ਰੋਡ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ | ਮੁੱਖ ਮਹਿਮਾਨ ਪ੍ਰੋਫੈਸਰ ਆਸ਼ੀਸ਼ ਸਰੀਨ ਨੇ ਕੈਂਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਖ਼ੂਨਦਾਨ ਸਭ ਤੋਂ ਮਹਾਨ ਦਾਨ ਹੈ, ਜਿਸ ਨਾਲ ਕਿਸੇ ਦੀ ਵਡਮੁੱਲੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਸਮੇਂ ਬਿਲਕੁਲ ਵੀ ਘਬਰਾਹਟ ਮਹਿਸੂਸ ਨਹੀਂ ਕਰਨੀ ਚਾਹੀਦੀ, ਕਿਉਂਕਿ ਸਾਡਾ ਸਰੀਰ ਜਲਦੀ ਹੀ ਖੂਨ ਦੀ ਪੂਰਤੀ ਕਰ ਲੈਂਦਾ ਹੈ | ਪ੍ਰੋ: ਬਹਾਦਰ ਸਿੰਘ ਸਨੇਤ ਨੇ ਇਸ ਨੇਕ ਕੰਮ ਲਈ ਜਗਮੀਤ ਸਿੰਘ ਸੇਠੀ ਅਤੇ ਆਗਿਆਪਾਲ ਸਿੰਘ ਸਾਹਨੀ ਦੀ ਪ੍ਰਸੰਸਾ ਕੀਤੀ | ਇਸ ਮੌਕੇ 31 ਲੋਕਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਭੁਪਿੰਦਰ ਸਿੰਘ, ਗੁਰਜੀਤ ਸਿੰਘ ਵਧਾਵਨ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਪ੍ਰੋਫੈਸਰ ਦਲਜੀਤ ਸਿੰਘ, ਜਸਵੰਤ ਸਿੰਘ ਭੋਗਲ, ਰਣਜੀਤ ਸਿੰਘ ਚਾਵਲਾ, ਐਕਸੀਅਨ ਬਲਜੀਤ ਸਿੰਘ, ਸੁਖਵਿੰਦਰ ਸੈਣੀ, ਦਿਲਬਾਗ ਸਿੰਘ, ਹਰਕਮਲ ਸਿੰਘ, ਰਾਕੇਸ਼ ਸ਼ਰਮਾ, ਮਨੋਜ ਓਹਰੀ, ਗੁਰਨੀਤ ਸੇਠੀ, ਗੁਰਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸੀ. ਐਚ. ਸੀ. ਹਾਰਟਾ-ਬੱਡਲਾ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।