12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸਿੰਘ ਸਭਾ ਹਾਜੀਪੁਰ 'ਚ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 29-12-2025
ਹਾਜੀਪੁਰ, 28 ਦਸੰਬਰ (ਜੋਗਿੰਦਰ ਸਿੰਘ)- ਸਥਾਨਕ ਗੁਰਦੁਆਰਾ ਸਿੰਘ ਸਭਾ ਹਾਜੀਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਪ੍ਰਧਾਨ ਕੁਲਦੀਪ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਤਪਾਲ ਸਿੰਘ, ਲਖਵਿੰਦਰ ਸਿੰਘ, ਬੀਬੀ ਰਣਜੀਤ ਕੌਰ, ਬੀਬੀ ਮੁਮਤਾਜ਼ ਕੌਰ, ਭਾਈ ਨਰਿੰਦਰ ਸਿੰਘ, ਭਾਈ ਜਸਬੀਰ ਸਿੰਘ, ਹੰਸਾ ਸਿੰਘ, ਰਤਨ ਸਿੰਘ, ਸੰਤੋਖ ਸਿੰਘ ਆਦਿ ਤੋਂ ਇਲਾਵਾ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਦੋਆਬਾ ਵਾਤਾਵਰਨ ਪ੍ਰੇਮੀ ਕਮੇਟੀ ਵਲੋਂ ਬਜ਼ੁਰਗਾਂ ਦੀ ਯਾਦ 'ਚ ਬੂਟਿਆਂ ਦਾ ਲੰਗਰ <br/> ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਰਾਤਰੀ ਦੀਵਾਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।