09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਛੜੀਆਂ ਸ਼ੇ੍ਰਣੀਆਂ ਦੀਆਂ ਸੀਟਾਂ 'ਚ ਕੀਤੀ ਕਟੌਤੀ ਦਾ ਖ਼ਮਿਆਜ਼ਾ 'ਆਪ' ਨੂੰ ਚੋਣਾਂ 'ਚ ਭੁਗਤਣਾ ਪਵੇਗਾ-ਬੰਟੀ ਚੱਗਰਾਂ <br/>

ਅਜੀਤ ਡੈਸਕ 30-12-2025
ਹੁਸ਼ਿਆਰਪੁਰ, 29 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ 'ਆਪ' ਸਰਕਾਰ ਵੱਲੋਂ ਜਿੱਥੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵਿਰੋਧੀ ਪਾਰਟੀਆਂ ਨਾਲ ਧੱਕੇਸ਼ਾਹੀ ਕੀਤੀ ਹੈ, ਉੱਥੇ ਹੁਣ ਸਰਕਾਰ ਅਤੇ ਅਤੇ ਲੋਕਲ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਦੀ ਵਾਰਡਬੰਦੀ 'ਚ ਵੀ ਮਿਲੀ ਭੁਗਤ ਕਰਨ ਦੇ ਚੱਲਦਿਆਂ ਪਛੜਿਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ ਕੀਤਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੀ ਸਰਕਾਰ ਵੱਲੋਂ ਜਿੱਥੇ ਨਿਗਮ ਚੋਣਾਂ 'ਚ ਪਛੜੀਆਂ ਸ਼ੇ੍ਰਣੀਆਂ ਲਈ 35 ਵਾਰਡਾਂ 'ਚੋਂ 2 ਵਾਰਡ ਰਾਖਵੇਂ ਰੱਖੇ ਜਾਂਦੇ ਸਨ ਉੱਥੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 50 ਸੀਟਾਂ 'ਚੋਂ ਸਿਰਫ਼ ਤੇ ਸਿਰਫ਼ ਪਛੜੀਆਂ ਸ਼੍ਰੇਣੀਆਂ ਨੂੰ ਇੱਕ ਸੀਟ 'ਤੇ ਰਾਖਵਾਂ ਕੀਤਾ ਗਿਆ ਹੈ, ਜੋ ਕਿ ਪਿਛੜੇ ਸਮਾਜ ਨਾਲ ਇੱਕ ਤਰ੍ਹਾਂ ਦਾ ਕੋਝਾ ਮਜ਼ਾਕ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਰਕਾਰ ਵੱਲੋਂ ਲਗਾਏ ਝੂਠੇ ਲਾਰਿਆਂ ਦੇ ਚੱਲਦਿਆਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਅਜਿਹੀਆਂ ਕੋਝੀਆਂ ਚਾਲਾਂ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਨਿਗਮ ਦੀਆਂ ਚੋਣਾਂ 'ਚ ਭੁਗਤਣਾ ਪਵੇਗਾ |

ਪਿਛਲੀ ਖ਼ਬਰ ਸ਼ਹੀਦ ਮੁਖ਼ਤਿਆਰ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਫੁੱਟਬਾਲ ਟੂਰਨਾਮੈਂਟ ਸਮਾਪਤ <br/> ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।