09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪਿੰਡ ਬਾਬਕ 'ਚ ਕਰਵਾਇਆ 'ਸਫ਼ਰ-ਏ-ਸ਼ਹਾਦਤ' ਸਮਾਗਮ <br/>

ਅਜੀਤ ਡੈਸਕ 30-12-2025
ਅੱਡਾ ਸਰਾਂ , 29 ਦਸੰਬਰ (ਮਸੀਤੀ)-ਗੁਰਦੁਆਰਾ ਬੇਗਮਪੁਰਾ ਸਾਹਿਬ ਪ੍ਰਬੰਧਕ ਕਮੇਟੀ ਨਗਰ ਪੰਚਾਇਤ ਪਿੰਡ ਬਾਬਕ ਵੱਲੋਂ ਗੁਰੂ ਘਰ ਵਿਚ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਇਆ ਗਿਆ ਸਫਰ-ਏ-ਸ਼ਹਾਦਤ ਸਾਲਾਨਾ ਧਾਰਮਿਕ ਸਮਾਗਮ ਸਰਬੱਤ ਦੇ ਭਲੇ ਅਤੇ ਸ਼ਹਾਦਤਾਂ ਨੂੰ ਸਿੱਜਦਾ ਕਰਦੇ ਹੋਏ ਸੰਪੰਨ ਹੋਇਆ | ਮੁੱਖ ਸੇਵਾਦਾਰ ਅਵਤਾਰ ਸਿੰਘ ਖ਼ਾਲਸਾ ਦੀ ਦੇਖ-ਰੇਖ ਵਿਚ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਦੀਵਾਨ ਵਿਚ ਬਾਬਾ ਪਰਮਿੰਦਰ ਸਿੰਘ ਡਗਾਣਾ, ਭਾਈ ਮਨਜੀਤ ਸਿੰਘ ਬਾਬਕ ਅਤੇ ਢਾਡੀ ਭਾਈ ਅੰਮਿ੍ਤ ਸਿੰਘ ਨੱਥੂ ਚਾਹਲ ਦੇ ਜਥੇ ਨੇ ਸੰਗਤ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਿਆ | ਇਸ ਮੌਕੇ ਪਿੰਡ ਦੀ ਸਮੂਹ ਸੰਗਤ ਨੇ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਡੀ.ਏ.ਵੀ ਕਾਲਜੀਏਟ ਸਕੂਲ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸ਼ਹੀਦ ਮੁਖ਼ਤਿਆਰ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਇਆ ਫੁੱਟਬਾਲ ਟੂਰਨਾਮੈਂਟ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।