02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੰਜਾਬ 'ਚ ਵਿਕਾਸ ਠੱਪ, ਵਾਅਦੇ ਕਾਗ਼ਜ਼ਾਂ 'ਤੇ - ਲੱਖੀ ਗਿਲਜੀਆਂ <br/>

ਅਜੀਤ ਡੈਸਕ 30-12-2025
ਟਾਂਡਾ ਉੜਮੁੜ, 29 ਦਸੰਬਰ (ਭਗਵਾਨ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਵਿਕਾਸ ਦੇ ਦਾਅਵਿਆਂ ਅਤੇ ਹਕੀਕਤ ਵਿਚ ਬਹੁਤ ਵੱਡਾ ਫ਼ਰਕ ਸਾਹਮਣੇ ਆ ਰਿਹਾ ਹੈ | ਸੜਕਾਂ ਦੀ ਟੁੱਟੀ ਹੋਈ ਤਰਸਯੋਗ ਹਾਲਤ, ਬੇਰੁਜ਼ਗਾਰੀ, ਉਦਯੋਗਾਂ ਦੀ ਮੰਦੀ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਲੋਕਾਂ ਦੇ ਮਨਾਂ ਵਿਚ ਗ਼ੁੱਸੇ ਦੀ ਲਹਿਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਤਿੰਨ ਮਹੀਨੇ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ, 1000 ਰੁਪਏ ਹਰ ਔਰਤ ਨੂੰ ਪ੍ਰਤੀ ਮਹੀਨਾ ਵਾਅਦਾ, ਭਿ੍ਸ਼ਟਾਚਾਰ ਖ਼ਤਮ ਕਰਨ ਦਾ ਵਾਅਦਾ ਪੂਰਾ ਕਰਨ 'ਚ 'ਆਪ' ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਇਸ਼ਤਿਹਾਰ ਨਹੀਂ, ਜਵਾਬ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਲੋਕ ਹੁਣ ਭਲੀ ਭਾਂਤੀ ਜਾਣ ਚੁੱਕੇ ਹਨ ਕਿ ਪੰਜਾਬ ਦਾ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਸੰਭਵ ਹੈ | ਲੋਕ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਵਿਧਾਨ ਸਭਾ 'ਚ ਭੇਜਣਗੇ ਤਾਂ ਜੋ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਅਕਾਲੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਚ ਸੈਲਰੀ ਅਕਾਊਾਟ ਨਾਲ ਸੰਬੰਧਿਤ ਸਕੀਮਾਂ ਸੰਬੰਧੀ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਬੱਚਿਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ-ਨਿਸ਼ਾਨ ਸੋਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।