01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

21 ਗ੍ਰਾਮ ਹੈਰੋਇਨ ਸਮੇਤ 2 ਵੱਖ-ਵੱਖ ਥਾਂਵਾਂ ਤੋਂ 3 ਦੋਸ਼ੀ ਕਾਬੂ

ਅਜੀਤ ਡੈਸਕ 01-06-2025
ਜਗਰਾਉਂ, 31 ਮਈ (ਗੁਰਦੀਪ ਸਿੰਘ ਮਲਕ)-ਲੁਧਿਆਣਾ ਦਿਹਾਤੀ ਦੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਦੋ ਦੋਸ਼ੀਆਂ ਨੂੰ ਹੈਰੋਇਨ ਸਮੇਤ ਕਾਬੂ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਮਲਕ ਚੌਂਕ ਵਿਚ ਮੌਜੂਦ ਸਨ | ਜਿੱਥੇ ਇਕ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਲਸ਼ਨ ਸਿੰਘ ਉਰਫ਼ ਗੋਸਾ ਪੁੱਤਰ ਪਾਲ ਸਿੰਘ ਵਾਸੀ ਮੁਹੱਲਾ ਮਾਈ ਜੀਨਾ ਰਾਏਕੋਟ ਰੋਡ ਜਗਰਾਉਂ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੰਡੋਰੀ ਅਰਾਈਆਂ ਥਾਣਾ ਧਰਮਕੋਟ ਜੋ ਕਿ ਹੈਰੋਇਨ ਨੂੰ ਵੇਚਣ ਦਾ ਧੰਦਾ ਕਰਦੇ ਹਨ ਉਹ ਅੱਜ ਵੀ ਸ਼ਹਿਰ ਵਿਚ ਹੈਰੋਇਨ ਦੀ ਸਪਲਾਈ ਦੇਣ ਆ ਰਹੇ ਹਨ | ਜਿਸ ਦੇ ਤੁਰੰਤ ਨਾਕਾਬੰਦੀ ਕਰਕੇ ਦੋਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ | ਜਿੰਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਦੋਹਾਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਪੁਲਿਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਉਰਫ਼ ਕਰਮਾ ਪੁੱਤਰ ਬਿੱਕਰ ਸਿੰਘ ਵਾਸੀ ਕੰਚਰ ਭੰਨ ਥਾਣਾ ਜ਼ੀਰਾ ਹਾਲ ਵਾਸੀ ਮੁਹੱਲਾ ਮਾਈ ਜੀਨਾ ਰਾਏਕੋਟ ਰੋਡ ਜਗਰਾਉਂ ਜੋ ਹੈਰੋਇਨ ਦੀ ਸਪਲਾਈ ਦੇਣ ਲਈ ਮੋਗਾ ਰੋਡ 'ਤੇ ਸਥਿਤ ਪ੍ਰਦੇਸੀ ਢਾਬੇ ਤੋਂ ਕੋਠੇ ਅੱਠ ਚੱਕ ਵੱਲ ਨੂੰ ਜਾ ਰਿਹਾ ਹੈ | ਜਿਸਨੂੰ ਤੁਰੰਤ ਨਾਕਾਬੰਦੀ ਕਰਕੇ ਕਾਬੂ ਕਰ ਲਿਆ. ਜਿਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸਦੇ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪਿੰਡ ਦੀ ਅਮਰਜੀਤ ਕੌਰ ਉਰਫ਼ ਅਮਰੋ 6 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਰਾਏਕੋਟ ਦੇ ਆੜ੍ਹਤੀਆਂ ਨੂੰ ਸਾਲ 2023-24 ਦੇ ਝੋਨੇ ਦਾ ਰਹਿੰਦਾ ਕਮਿਸ਼ਨ ਜਲਦ ਦੇਣ ਦੀ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।