12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਅਕਤੀ ਦੇ ਜ਼ਖ਼ਮੀ ਹੋਣ ਦੇ ਮਾਮਲੇ 'ਚ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 25-09-2025
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਪਿੰਡ ਚੀਮਾ ਦੇ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਪੁਲਿਸ ਵਲੋਂ ਮੁਕੱਦਮਾ ਨੰਬਰ-114 ਅਧੀਨ ਧਾਰਾ 115 (2), 126 (2), 3 (5) ਬੀ.ਐੱਨ.ਐੱਸ ਤਹਿਤ ਅਣ-ਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਰਾਏਕੋਟ ਹਰਜਿੰਦਰ ਸਿੰਘ ਅਤੇ ਐੱਸ.ਐੱਚ.ਓ ਥਾਣਾ ਹਠੂਰ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਮਿਤੀ 12 ਸਤੰਬਰ ਨੂੰ ਅਵਤਾਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਚੀਮਾ ਨੂੰ ਸੱਟਾਂ ਲੱਗੀਆਂ ਸਨ, ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ | ਫਿਰ ਉਸ ਨੂੰ ਗੁਰੂ ਨਾਨਕ ਮੈਡੀਕਲ ਕਾਲਜ ਚੰਡੀਗੜ੍ਹ ਭੇਜਿਆ ਭਰਤੀ ਕਰਵਾਇਆ ਗਿਆ | ਜਿਸ 'ਤੇ ਬਕਾਇਦਾ ਉਸ ਦੀ ਪਤਨੀ ਤੇ ਭਤੀਜੇ ਵਲੋਂ ਵੀ ਦਸਤਖਤ ਕੀਤੇ ਗਏ ਹਨ | ਅਵਤਾਰ ਸਿੰਘ ਦੇ ਬਿਆਨ ਦੇ ਅਧਾਰ 'ਤੇ ਪੁਲਿਸ ਨੇ ਉਕਤ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ |
ਪਿਛਲੀ ਖ਼ਬਰ ਝੋਨੇ ਦੀ ਫ਼ਸਲ 'ਤੇ ਝੂਠੀ ਕਾਂਗਿਆਰੀ ਦਾ ਹਮਲਾ ਕਿਸਾਨਾਂ ਲਈ ਚਿੰਤਾ ਦਾ ਸਬੱਬ ਅਗਲੀ ਖ਼ਬਰ ਹਲਵਾਰਾ ਦੇ ਕਿਸਾਨਾਂ ਦੀਆਂ ਮੋਟਰਾਂ ਦੇ ਤਿੰਨ ਹੋਰ ਟਰਾਂਸਫਾਰਮਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।