12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਸ਼ਵ ਪੰਜਾਬੀ ਦਿਵਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 25-09-2025
ਗੁਰੂਸਰ ਸੁਧਾਰ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਪਿ੍ੰ. ਨਿਰਮਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਜਗਜੀਤ ਸਿੰਘ ਧੂਰੀ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਉਨ੍ਹਾਂ ਨੂੰ ਸੁਝਾਅ ਦਿੱਤਾ ਗਿਆ ਸੀ | ਸਕੂਲ ਵਿਖੇ ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪੰਜਾਬੀ ਕਵਿਤਾ, ਪਾਠ, ਭਾਸ਼ਣ, ਗੀਤ ਗਾਇਨ ਤੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ | ਆਪਣੇ ਸੰਬੋਧਨ ਦੌਰਾਨ ਪਿ੍ੰਸੀਪਲ ਨਿਰਮਲ ਸਿੰਘ ਸੰਧੂ ਨੇ ਸਕੂਲੀ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਇਸ ਦੀ ਕਦਰ ਤੇ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਪਿ੍ੰ: ਨਿਰਮਲ ਸਿੰਘ ਸੰਧੂ ਤੇ ਸਮੂਹ ਕਮੇਟੀ ਨੇ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਅਧਿਆਪਕਾਂ, ਵਿਦਿਆਰਥੀਆਂ ਤੇ ਪਹੁੰਚੇ ਮਾਪਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮਨਜੀਤ ਸਿੰਘ ਛੀਨਾ ਤਲਵੰਡੀ ਰਾਏ ਦੀ ਬੇਵਕਤੀ ਮੌਤ 'ਤੇ ਜਥੇਦਾਰ ਤਲਵੰਡੀ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਮਾਲਪੁਰਾ ਵਿਖੇ ਫਰੈੱਸ਼ਰ ਪਾਰਟੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।