ਗੁਰੂਸਰ ਸੁਧਾਰ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਮੂਹ ਨਾਮਦੇਵ ਭਾਈਚਾਰੇ ਸੁਧਾਰ ਬਾਜ਼ਾਰ ਵਲੋਂ ਨਗਰ ਦੀਆਂ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 755ਵਾਂ ਜਨਮ ਦਿਹਾੜਾ 26 ਅਕਤੂਬਰ ਨੂੰ ਗੁਰਦੁਆਰਾ ਸਿੰਘ ਸਭਾ ਸੁਧਾਰ ਬਾਜ਼ਾਰ ਵਿਖੇ ਸ਼ਰਧਾ ਭਾਵਨਾ ਮਨਾਇਆ ਜਾਵੇਗਾ | ਇਸ ਦਿਨ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਲੋਕਲ ਜਥੇ ਤੋਂ ਇਲਾਵਾ ਭਾਈ ਮਨੋਹਰ ਸਿੰਘ ਖ਼ਾਲਸਾ ਦਾ ਕੀਰਤਨੀ ਜਥਾ ਸ਼ਬਦ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ ਜਦਕਿ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਉੱਘੇ ਕਥਾਵਾਚਕ ਭਾਈ ਰਵਿੰਦਰਪਾਲ ਸਿੰਘ ਸੰਗਤਾਂ ਨੂੰ ਕਥਾ-ਵਿਚਾਰਾਂ ਰਾਹੀਂ ਸ਼੍ਰੋਮਣੀ ਭਗਤ ਨਾਮਦੇਵ ਦੇ ਜੀਵਨ ਤੋਂ ਜਾਣੂੰ ਕਰਵਾਉਣਗੇ |