13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

ਅਜੀਤ ਡੈਸਕ 22-10-2025
ਜਗਰਾਉਂ, 21 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਦੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਜਿੱਥੇ ਪੰਜਾਬ ਭਰ 'ਚ ਹਰ ਜ਼ਿਲ੍ਹੇ 'ਚ ਇਹ ਦਿਨ ਮਨਾਇਆ ਗਿਆ, ਉੱਥੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਪੁਲਿਸ ਲਾਈਨ ਜਗਰਾਉਂ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਦੇਸ਼ ਭਗਤੀ ਅਤੇ ਸ਼ਹੀਦੀ ਧੁਨਾਂ ਵਜਾਈਆਂ ਗਈਆਂ ਅਤੇ ਸਲਾਮੀ ਦੇ ਕੇ ਸ਼ਹੀਦਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਪਰੇਡ ਦੀ ਟੁਕੜੀ ਦੀ ਅਗਵਾਈ ਡੀ.ਐੱਸ.ਪੀ. ਵਰਿੰਦਰ ਸਿੰਘ ਖੋਸਾ ਨੇ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਡਾ: ਅੰਕੁਰ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸ਼ਰਧਾਂਜਲੀ ਸਮਾਗਮ ਦੌਰਾਨ ਲੁਧਿਆਣਾ ਦਿਹਾਤੀ ਦੇ 45 ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸ਼ਹੀਦ ਪਰਿਵਾਰਾਂ ਸਮੇਤ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼ਹੀਦ ਜਵਾਨਾਂ ਨੂੰ ਸਿਜਦਾ ਕਰਦਿਆਂ ਫੁੱਲ ਮਾਲਾਵਾਂ ਭੇਟ ਕੀਤੀਆਂ | ਇ ਮੌਕੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਦੱਸਿਆ ਕਿ ਪੰਜਾਬ ਭਰ 'ਚ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਹਰ ਸਾਲ 21 ਅਕਤੂਬਰ ਨੂੰ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਜਾਨ ਨੂੰ ਜ਼ੋਖਮ ਵਿਚ ਪਾ ਕੇ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਕਾਨੂੰਨ ਬਣਾਈ ਰੱਖਣ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਏ.ਡੀ.ਸੀ. ਕੁੱਲਪ੍ਰੀਤ ਸਿੰਘ, ਰਮਿੰਦਰ ਸਿੰਘ ਐੱਸ.ਪੀ. ਐੱਚ ਹਰਕਮਲ ਕੌਰ ਐੱਸ.ਪੀ, ਐੱਸ.ਐਚ.ਓ. ਪਰਮਿੰਦਰ ਸਿੰਘ, ਐੱਸ.ਐੱਚ.ਓ. ਸੁਰਜੀਤ ਸਿੰਘ, ਐੱਸ.ਐੱਚ.ਓ. ਅਮਰਜੀਤ ਸਿੰਘ ਗਿੱਲ, ਐੱਸ.ਐੱਚ.ਓ. ਕੁਲਜਿੰਦਰ ਸਿੰਘ ਗਰੇਵਾਲ, ਹਮਰਾਜ ਸਿੰਘ ਐੱਸ.ਐੱਚ.ਓ. ਦਾਖਾ, ਐੱਸ.ਐੱਚ.ਓ. ਹੀਰਾ ਸਿੰਘ, ਏ.ਐੱਸ.ਆਈ ਸਤਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਰਾਏਕੋਟ ਸ਼ਹਿਰ 'ਚ ਦੀਵਾਲੀ ਦੀ ਰੌਣਕ ਨਾ-ਮਾਤਰ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।