13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 22-10-2025
ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਇਲਾਕੇ ਅੰਦਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬੰਦੀ ਛੋੜ ਦਿਵਸ ਸਬੰਧੀ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਸਜਾਏ ਦੀਵਾਨਾਂ 'ਚ ਕੀਰਤਨੀ ਜਥਿਆਂ ਦੇ ਗੁਰਬਾਣੀ ਦਾ ਰਸਭਿੰਨਾ ਕੀਰਤਨ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਦਾ ਗਾਇਣ ਅਤੇ ਪ੍ਰਚਾਰਕਾਂ ਨੇ ਬੰਦੀ ਛੋੜ ਦਿਹਾੜੇ ਦੇ ਇਤਿਹਾਸ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਜਪ੍ਰੀਤ ਸਿੰਘ, ਭਾਈ ਗੁਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ 'ਚ ਪ੍ਰਸਿੱਧ ਕਥਾਵਾਚਕ ਗਿਆਨੀ ਜਗਤਾਰ ਸਿੰਘ ਅਭਿਆਸੀ ਨੇ ਬੰਦੀ ਛੋੜ ਦਿਹਾੜੇ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਜਹਾਂਗੀਰ ਬਾਦਸ਼ਾਹ ਨੇ ਸਾਜਿਸ਼ ਰਚ ਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲੇ੍ਹ ਵਿਚ ਕੈਦ ਕਰਵਾਇਆ | ਦਿੱਲੀ ਦਾ ਬਾਦਸ਼ਾਹ ਜਦੋਂ ਗੁਰੂ ਸਾਹਿਬ ਜੀ ਨੂੰ ਕੈਦ ਕਰਨ 'ਤੇ ਸਿੱਖਾਂ 'ਚ ਫੈਲ ਰਹੇ ਵਿਰੋਧ ਤੋਂ ਜਾਣੂ ਹੋਇਆ ਤਾਂ ਉਸਨੂੰ ਗੁਰੂ ਸਾਹਿਬ ਨੂੰ ਰਿਹਾਅ ਕਰਨਾ ਪਿਆ | ਗੁਰੂ ਸਾਹਿਬ ਵਲੋਂ ਕਿਲ੍ਹੇ 'ਚ ਕੈਦ 52 ਰਾਜਿਆਂ ਨੂੰ ਵੀ ਰਿਹਾਅ ਕਰਨ ਦੀ ਸ਼ਰਤ ਰੱਖੀ ਗਈ ਅਤੇ ਜਹਾਂਗੀਰ ਨੂੰ ੂ ਗੁਰੂ ਸਾਹਿਬ ਦੀ ਸ਼ਰਤ ਮੰਨਣੀ ਪਈ ਅਤੇ ਗੁਰੂ ਸਾਹਿਬ ਨੇ ਆਪਣੇ ਨਾਲ 52 ਰਾਜਿਆਂ ਨੂੰ ਵੀ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਅ ਕਰਵਾਇਆ | ਗੁਰੂ ਸਾਹਿਬ ਜੀ ਦੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਪਹੁੰਚਣ 'ਤੇ ਸੰਗਤਾਂ ਨੇ ਦੀਪ ਮਾਲਾ ਕਰਕੇ ਖੁਸ਼ੀਆਂ ਮਨਾਈਆਂ ਅਤੇ ਇਸੇ ਦਿਹਾੜੇ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ | ਇਸ ਸਮਾਗਮ ਵਿਚ ਭਾਈ ਕਮਲ ਸਿੰਘ ਬੱਦੋਵਾਲ, ਭਾਈ ਹਾਕਮ ਸਿੰਘ ਚੀਮਾ, ਭਾਈ ਕਰਨੈਲ ਸਿੰਘ ਛਾਪਾ ਢਾਡੀ ਜਥਿਆਂ ਨੇ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਰ ਐਸੋਸੇਏਸ਼ਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਲਾਂਬਾ, ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਤਰਨਜੀਤ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਲੱਧਾਹੇੜੀ 'ਚ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।