14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜਥੇਦਾਰ ਤਲਵੰਡੀ ਵਲੋਂ ਬੰਦੀ ਛੋੜ ਦਿਵਸ ਦੀ ਵਧਾਈ

ਅਜੀਤ ਡੈਸਕ 22-10-2025
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਜੁੜੇ ਬੰਦੀ ਛੋੜ ਦਿਵਸ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਬੰਦੀਛੋੜ ਦਿਵਸ ਦੇ ਇਤਿਹਾਸ ਨੇ ਹੱਕ, ਸੱਚ ਅਤੇ ਇਨਸਾਫ਼ ਦੀ ਉਦਾਰਹਣ ਪੇਸ਼ ਕੀਤੀ | ਅਜ਼ਾਦਾਨਾ ਤੇ ਬੁਲੰਦ ਸ਼ਖ਼ਸੀਅਤ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਇਸ ਦਿਨ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਨੂੰ ਬਾਦਸ਼ਾਹ ਜਹਾਂਗੀਰ ਦੀ ਕੈਦ 'ਚੋਂ ਰਿਹਾਅ ਕਰਵਾ ਕੇ ਬਾਹਰ ਆਏ ਸਨ | ਉਨ੍ਹਾਂ ਸਾਂਝੀਵਾਲਤਾ ਦਾ ਪੈਗਾਮ ਦੀਵਾਲੀ ਅਤੇ ਅਤੇ ਕਿਰਤ ਦਾ ਦੇਵਤਾ ਬਾਬਾ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ |


ਪਿਛਲੀ ਖ਼ਬਰ ਬਾਇਓ ਗੈਸ ਪਲਾਂਟ ਅਖਾੜਾ ਸੰਬੰਧੀ ਐਕਸ਼ਨ ਕਮੇਟੀ ਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਮੀਟਿੰਗ ਅਗਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਮੱਸਿਆ ਦਾ ਦਿਹਾੜਾ ਗਊ ਪੂਜਾ ਕਰ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।