14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਲੋਕਾਂ ਨੂੰ ਜਾਗਰੂਕ ਕਰ ਕੇ ਵੋਟ ਚੋਰੀ ਕਰਨ ਵਾਲਿਆਂ ਨੂੰ ਕਰਾਂਗੇ ਬੇਨਕਾਬ- ਲੱਕੀ ਸੰਧੂ

ਅਜੀਤ ਡੈਸਕ 22-10-2025
ਸਾਹਨੇਵਾਲ, 21 ਅਕਤੂਬਰ (ਹਨੀ ਚਾਠਲੀ)-'ਵੋਟ ਚੋਰ ਗੱਦੀ ਛੋੜ' ਮੁਹਿੰਮ ਦਾ ਉਦੇਸ਼ ਲੋਕਤੰਤਰ ਦੀ ਰੱਖਿਆ ਅਤੇ ਚੋਣ ਪ੍ਰਕਿਰਿਆ 'ਚ ਹੋ ਰਹੀਆਂ ਗੜਬੜੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਹੈ, ਇਸ ਲਈ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੀ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਲੋਕਾਂ ਦੇ ਕੋਲੋਂ ਵੱਧ ਤੋਂ ਵੱਧ ਫਾਰਮਾਂ 'ਤੇ ਦਸਤਖ਼ਤ ਕਰਵਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੁਲਾਕਾਤ ਕਰਨ ਸਮੇਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਲੱਕੀ ਸੰਧੂ ਨੇ ਕੀਤਾ | ਲੱਕੀ ਸੰਧੂ ਨੇ ਕਿਹਾ ਕਿ ਇਸ ਜ਼ੁਲਮ ਦੇ ਖ਼ਿਲਾਫ਼ ਚੁੱਪ ਨਹੀਂ ਬੈਠਾਂਗੇ ਅਤੇ ਅਸੀਂ ਹਰ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰ ਕੇ ਵੋਟ ਚੋਰੀ ਕਰਨ ਵਾਲਿਆਂ ਨੂੰ ਬੇਨਕਾਬ ਕਰਾਂਗੇ ¢ ਲੋਕਤੰਤਰ ਦੀ ਇਮਾਨਦਾਰੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਅਸੀਂ ਇਸ ਦੀ ਰੱਖਿਆ ਹਰ ਕੀਮਤ 'ਤੇ ਕਰਾਂਗੇ ¢ ਸੰਧੂ ਨੇ ਕਿਹਾ ਕਿ ਵੋਟ ਚੋਰ ਗੱਦੀ ਛੋੜ ਮੁਹਿੰਮ ਤਹਿਤ ਹਲਕਾ ਸਾਹਨੇਵਾਲ ਵਿਚੋਂ ਅਸੀਂ 21350 ਫਾਰਮ ਭਰ ਕੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜਮਾਂ ਕਰਵਾਏ ਹਨ | ਉਸ ਸੰਬੰਧੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਾਣੂ ਕਰਵਾਇਆ ਗਿਆ ਹੈ | ਉਨ੍ਹਾਂ ਦਸਿਆ ਕਿ ਚੰਨੀ ਨੇ ਸਾਡੀ ਮਿਹਨਤ ਨੂੰ ਦੇਖਦਿਆਂ ਹੋਇਆ ਸਾਡੀ ਹੌਸਲਾ ਅਫ਼ਜਾਈ ਕਰਦੇ ਹੋਏ ਸਾਨੂੰ ਹੱਲਾਸ਼ੇਰੀ ਦਿੰਦਿਆਂ ਸਾਡੀ ਫਾਰਮ ਭਰਨ ਦੀ ਜ਼ਿੰਮੇਵਾਰੀ ਹੋਰ ਲਗਾਈ ਹੈ |
ਪਿਛਲੀ ਖ਼ਬਰ ਐਸ. ਐਸ. ਪੀ. ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਯਾਦ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਸਰੂਪ ਹੋਰ ਗੁਰਦੁਆਰਾ ਸਾਹਿਬ ਵਿਖੇ ਲੈ ਜਾਣ ਦਾ ਮਾਮਲਾ ਸਿੱਖ ਜਥੇਬੰਦੀਆਂ ਕੋਲ ਪੁੱਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।