10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੀਆਂ ਖਿਡਾਰਨਾਂ ਵਲੋਂ ਸਹੋਦਿਆ ਕਬੱਡੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 03-11-2025
ਰਾਏਕੋਟ, 2 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਕਬੱਡੀ ਟੂਰਨਾਮੈਂਟ ਐਸ.ਜੀ.ਐੱਨ.ਡੀ. ਕਾਨਵੈਂਟ ਸਕੂਲ ਆਂਡਲੂ ਵਿਖੇ ਕਰਵਾਇਆ ਗਿਆ | ਟੂਰਨਾਮੈਂਟ ਦੇ ਪਹਿਲੇ ਦਿਨ ਲੁਧਿਆਣਾ ਵੈਸਟ ਜ਼ੋਨ ਦੇ ਵੱਖ-ਵੱਖ ਸਕੂਲਾਂ ਦੀਆਂ ਅੰਡਰ-14, 17 ਅਤੇ 19 ਸਾਲ ਵਰਗ ਦੀਆਂ ਲੜਕੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੀਆਂ ਖਿਡਾਰਨਾਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਾਰੇ ਹੀ ਗਰੁੱਪਾਂ ਵਿਚ ਮੈਡਲ ਪ੍ਰਾਪਤ ਕੀਤੇ | ਅੰਡਰ-19 ਸਾਲ ਵਰਗ ਵਿਚ ਸਕੂਲ ਦੀਆਂ ਲੜਕੀਆਂ ਨੇ ਪਹਿਲਾਂ ਸਥਾਨ, ਅੰਡਰ-17 ਸਾਲ ਵਰਗ ਵਿਚ ਤੀਜਾ ਸਥਾਨ ਅਤੇ ਅੰਡਰ-14 ਸਾਲ ਵਰਗ ਵਿਚ ਦੂਜਾ ਸਥਾਨ ਹਾਸਲ ਕੀਤਾ | ਮੁਕਾਬਲਿਆਂ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਅਤੇ ਮੈਡਲ ਪ੍ਰਾਪਤ ਕਰਨ ਲਈ ਸਕੂਲ ਪਿ੍ੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਸਾਰੀਆਂ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ | ਇਸ ਮੌਕੇ ਮਨਦੀਪ ਕੌਰ ਬੁੱਟਰ ਡੀ.ਪੀ.ਈ., ਨਵਜੋਤ ਸਿੰਘ ਡੀ.ਪੀ.ਈ., ਬਹਾਲ ਸਿੰਘ, ਦਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੰਗਣ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ 'ਚ ਸਕੂਲ ਪੱਧਰੀ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।