30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰਿਆਂ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ

ਅਜੀਤ ਡੈਸਕ 23-11-2025
ਸਿੱਧਵਾਂ ਬੇਟ, 22 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਲੀਲਾਂ ਮੇਘ ਸਿੰਘ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਨੌਂਵੀ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਗਿਆ | ਮਹਾਨ ਨਗਰ ਕੀਰਤਨ ਜਦੋਂ ਨਗਰ ਦੇ ਬਾਹਰਵਾਰ ਸ਼ੇਖਦੌਲਤ ਵਾਲੀ ਸੜਕ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੇ ਲਾਗਲੇ ਪੜਾਅ ਵਿਚ ਪੁੱਜਾ ਤਾਂ ਸਕੂਲ ਦੇ ਚੇਅਰਮੈਨ ਸਤੀਸ਼ ਕਾਲੜਾ ਅਤੇ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਵਲੋਂ ਪੂਰੀ ਸ਼ਰਧਾ ਨਾਲ ਇਸ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸੋਹਣੇ ਦੁਸ਼ਾਲੇ ਸਜਾਏ ਗਏ | ਉਨ੍ਹਾਂ ਵਲੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀਆਂ ਅਤੇ ਪ੍ਰਬੰਧਕ ਵੀਰਾਂ ਦਾ ਸਨਮਾਨ ਕੀਤਾ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਚੇਅਰਮੈਨ ਸਤੀਸ ਕਾਲੜਾ ਅਤੇ ਪਿ੍ੰਸੀਪਲ ਅਨੀਤਾ ਕਾਲੜਾ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਐੱਨ.ਐੱਚ.ਏ.ਆਈ. ਵਲੋਂ ਮੁੱਲਾਂਪੁਰ-ਦਾਖਾ ਸ਼ਹਿਰ ਦੀਆਂ ਸਰਵਿਸ ਲੇਨ ਸੜਕਾਂ ਦੀ ਮੁਰੰਮਤ ਸ਼ੁਰੂ ਅਗਲੀ ਖ਼ਬਰ ਮਰਹੂਮ ਗਾਇਕ ਦੀਦਾਰ ਸੰਧੂ ਦੀ ਯਾਦ 'ਚ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।