02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਅਜੀਤ ਡੈਸਕ 23-11-2025
ਸਿੱਧਵਾਂ ਬੇਟ, 22 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਗੁਰੂ ਨਾਨਕ ਮਲਟੀਵਰਸਿਟੀ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਦੂਜੇ ਪੜਾਅ ਤਹਿਤ ਧਾਰਮਿਕ ਪ੍ਰੀਖਿਆ ਕਰਵਾਉਣ ਲਈ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਪ੍ਰੀਖਿਆ ਕੇਂਦਰ ਬਣਾਇਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਪ੍ਰੀਖਿਆ ਨੂੰ ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਦੇ ਸੰਚਾਲਕ ਜਸਵਿੰਦਰ ਸਿੰਘ ਖ਼ਾਲਸਾ (ਇੰਗਲੈਂਡ) ਦੀ ਅਗਵਾਈ ਹੇਠ ਉਨ੍ਹਾਂ ਦੇ ਸਟਾਫ਼ ਮੈਂਬਰਾਂ ਵਲੋਂ ਸੁਚੱਜੇ ਢੰਗ ਨਾਲ ਡਿਊਟੀ ਨਿਭਾਉਂਦਿਆਂ ਨੇਪਰੇ ਚਾੜਿ੍ਹਆ | ਇਸ ਪ੍ਰੀਖਿਆ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਸਿੱਖ ਧਰਮ ਅਤੇ ਸਿੱਖ ਇਤਿਹਾਸ ਸਬੰਧੀ ਪ੍ਰਸ਼ਨ ਪੁੱਛੇ ਗਏ | ਸਕੂਲ ਦੇ ਪਿ੍ੰਸੀਪਲ ਮੈਡਮ ਕੰਚਨ ਰਾਣੀ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਦੀਆਂ ਹਨ ਤੇ ਬੱਚਿਆਂ ਦਾ ਅਧਿਆਤਮਿਕ ਵਿਕਾਸ ਹੁੰਦਾ ਹੈ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਪਿ੍ੰਸੀਪਲ ਮੈਡਮ ਕੰਚਨ ਰਾਣੀ ਅਤੇ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਦਸਮੇਸ਼ ਅਥਲੈਟਿਕਸ ਸੈਂਟਰ ਰਾਏਕੋਟ ਵਿਖੇ ਐਥਲੀਟਾਂ ਦੀ ਪ੍ਰੈਕਟਿਸ ਕਰਨ ਸੰਬੰਧੀ ਸਮਾਜ ਸੇਵੀਆਂ ਵਲੋਂ ਸਪਰਿੰਗ ਬੋਰਡ ਭੇਟ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਦੇ ਐੱਨ.ਸੀ.ਸੀ. ਦੇ ਵਿਦਿਆਰਥੀਆਂ ਦਾ 10 ਦਿਨਾ ਕੈਂਪ ਰਿਹਾ ਯਾਦਗਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।