02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਮਹੂਰੀ ਕਿਸਾਨ ਸਭਾ ਵਲੋਂ ਚੰਡੀਗੜ੍ਹ ਮਹਾਂ ਰੈਲੀ ਦੀ ਸਫ਼ਲਤਾ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ

ਅਜੀਤ ਡੈਸਕ 23-11-2025
ਰਾਏਕੋਟ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਕੀਤੀ ਜਾਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਸਿਲਸਿਲੇ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਟੀਮ ਵਲੋਂ ਰਾਏਕੋਟ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਚੰਡੀਗੜ੍ਹ ਰੈਲੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿੰਡ ਸਹਿਬਾਜ਼ਪੁਰਾ ਦੇ ਬਾਬਾ ਦੁੱਲਾ ਸਿੰਘ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਇਹ ਮਹਾਂ ਰੈਲੀ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੀਲ ਪੱਥਰ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਰੈਲੀ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਦਰਸ਼ਨ ਸਿੰਘ ਸਹਿਬਾਜ਼ਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਗੁਰਦੀਪ ਸਿੰਘ ਕਲਸੀ, ਕੁਲਦੀਪ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਏਕੋਟ ਇਲਾਕੇ ਦੇ ਪਿੰਡਾਂ ਵਿਚੋਂ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਇਸ ਰੈਲੀ ਦਾ ਹਿੱਸਾ ਬਣਨਗੇ | ਇਸ ਮੌਕੇ ਸ਼ਵਿੰਦਰ ਸਿੰਘ ਤਲਵੰਡੀ ਰਾਏ, ਮੇਜਰ ਸਿੰਘ, ਕੁਲਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਐਲਾਨਣ 'ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਵਿਰੋਧ ਅਗਲੀ ਖ਼ਬਰ ਅਨੰਦ ਈਸ਼ਰ ਪਬਲਿਕ ਸਕੂਲ ਕੋਠੇ ਪੋਨਾ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।