04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੁੱਲ ਹਿੰਦ ਕਿਸਾਨ ਸਭਾ ਵਲੋਂ 26 ਦੇ ਚੰਡੀਗੜ੍ਹ ਪ੍ਰਦਰਸ਼ਨ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ- ਭਿੱਖੀਵਿੰਡ/ਗਰੇਵਾਲ

ਅਜੀਤ ਡੈਸਕ 24-11-2025
ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਮੇਜਰ ਸਿੰਘ ਭਿੱਖੀਵਿੰਡ ਅਤੇ ਸੂਬਾਈ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਲੜ੍ਹੇ ਅਤੇ ਜਿੱਤੇ ਇਤਿਹਾਸਕ ਕਿਸਾਨ ਸੰਘਰਸ਼ ਦੀ ਪੰਜਵੀਂ ਵਰੇਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਪ੍ਰਦਰਸ਼ਨ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਉਨ੍ਹਾਂ ਵੱਖ-ਵੱਖ ਜ਼ਿਲਿ੍ਹਆਂ ਤੋਂ ਇਕੱਤਰ ਉਤਸ਼ਾਹਜਨਕ ਰਿਪੋਰਟਾਂ ਦੇ ਆਧਾਰ 'ਤੇ ਕਿਹਾ ਕਿ ਇਹ ਪ੍ਰਦਰਸ਼ਨ ਪੂਰਾ ਪ੍ਰਭਾਵਸ਼ਾਲੀ ਹੋਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਬਾਓਲੀ ਸਾਹਿਬ ਸੋਢੀਵਾਲ ਵਿਖੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਬਚਾਉਂਦਿਆਂ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।