05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗਰੀਨਵਿਊ ਸਕੂਲ ਬੇਗੋਵਾਲ ਵਿਖੇ ਸ਼ਹੀਦੀ ਸਮਾਗਮ ਕਰਵਾਏ

ਅਜੀਤ ਡੈਸਕ 24-11-2025
ਦੋਰਾਹਾ, 23 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵੀਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਦੁਆਰਾ ਗੁਰਬਾਣੀ ਕੀਰਤਨ ਦਰਬਾਰ ਸਜਾਏ | ਉਪਰੰਤ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਪਿ੍ੰਸੀਪਲ ਮਝੈਲ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਚੇਅਰਮੈਨ ਟਿੱਲੂ ਅਤੇ ਬੀਬੀ ਪੰਧੇਰ ਵਲੋਂ ਸਮੁੱਚੀ ਮਾਨਵਤਾ ਨੂੰ ਸ਼ਹੀਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਅਪੀਲ ਅਗਲੀ ਖ਼ਬਰ ਗੁਰਦੁਆਰਾ ਬਾਓਲੀ ਸਾਹਿਬ ਸੋਢੀਵਾਲ ਵਿਖੇ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।