30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੇ-ਕਲਸੀਆਂ/ਲਾਡੀ

ਅਜੀਤ ਡੈਸਕ 05-12-2025
ਰਾਏਕੋਟ, 4 ਦਸੰਬਰ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਗਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸੂਬਾਈ ਆਗੂ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੀ ਸ਼ੁਰੂਆਤ ਸਮੇਂ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਤੇ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਇਸ ਮੌਕੇ ਉਪਰੋਕਤ ਆਗੂਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਪ੍ਰਣ ਕੀਤਾ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਪਰ ਸੂਬਾ ਸਰਕਾਰ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਟਾਲ ਮਟੋਲ ਦੀ ਨੀਤੀ ਛੱਡ ਕੇ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨ ਕੇ ਤਜਰਬੇ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਆਗਿਆ ਦੇਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਲੋਕਾਂ ਨੂੰ ਡੇਂਗੂ, ਚਿਕਨਗੁਣੀਆ ਬੁਖਾਰ ਹੋਣ ਵਾਲੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ ਦੌਰਾਨ ਸ਼ਾਰਦਾ ਹਸਪਤਾਲ ਅਤੇ ਚਾਈਲਡ ਕੇਅਰ ਸੈਂਟਰ ਜਗਰਾਉਂ ਦੇ ਡਾਕਟਰਾਂ ਵਲੋਂ ਹਸਪਤਾਲ ਦੀਆਂ ਵਿਸ਼ੇਸ਼ਤਾ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਨੇ ਮੀਟਿੰਗ ਵਿਚ ਹਾਜ਼ਰ ਹੋਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਸਕੱਤਰ ਇੰਦਰਜੀਤ ਸਿੰਘ, ਨਰਿੰਦਰ ਕੁਮਾਰ ਅਕਾਲਗੜ੍ਹ, ਹਰਪ੍ਰੀਤ ਸਿੰਘ ਮਾਣੂੰਕੇ ਬਲਾਕ ਕੈਸ਼ੀਅਰ ਪਰਮਿੰਦਰ ਸਿੰਘ ਜੱਸੀ ਮੀਤ ਪ੍ਰਧਾਨ ਹਰਦੀਪ ਕੁਮਾਰ ਕਲਸੀਆਂ, ਚਰਨਜੀਤ ਸਿੰਘ ਕਲਸੀਆਂ, ਜਗਦੀਪ ਸਿੰਘ ਅਖਾੜਾ, ਹਰਪਾਲ ਸਿੰਘ ਲੰਮੇ, ਚਰਨਦਾਸ ਸਿੰਘ ਬੱਸੀਆਂ, ਹਰਮੇਲ ਸਿੰਘ, ਆਮਿਰ ਖਾਨ ਰਾਏਕੋਟ, ਬਚਿੱਤਰ ਸਿੰਘ ਛੱਜਾਵਾਲ, ਮਹਿਲਾ ਵਿੰਗ ਦੇ ਹਰਵਿੰਦਰ ਕੌਰ ਝੱਮਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸੰਚਾਲਨ ਲੁਧਿਆਣਾ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਕੰਪਨੀ ਕਰੇਗੀ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਮੁਫ਼ਤ ਕੈਂਸਰ ਕੇਅਰ ਚੈੱਕਅੱਪ ਕੈਂਪ 8 ਨੂੰ -ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।