30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਿਜਲੀ ਮੰਡਲ ਅੱਡਾ ਦਾਖਾ ਵਿਖੇ ਠੇਕਾ ਭਰਤੀ ਮੁਲਾਜ਼ਮਾਂ ਨੇ ਮੈਨੇਜਮੈਂਟ ਖ਼ਿਲਾਫ਼ ਹੜਤਾਲ ਕੀਤੀ

ਅਜੀਤ ਡੈਸਕ 05-12-2025
ਮੁੱਲਾਂਪੁਰ-ਦਾਖਾ, 4 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਨਿੱਜੀਕਰਨ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਦੀ ਮੰਗ ਸਬੰਧੀ ਹੜਤਾਲ ਦੇ ਤਿੰਨੋਂ ਦਿਨ ਠੇਕਾ ਮੁਲਾਜ਼ਮ ਯੂਨੀਅਨ ਅੱਡਾ ਦਾਖਾ ਦੇ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਪਾਵਰਕਾਮ ਦੇ ਦਫ਼ਤਰ ਅੱਡਾ ਦਾਖਾ ਵਿਖੇ ਧਰਨਾਕਾਰੀਆਂ ਨੂੰ ਸੰਬੋਧਨ ਸਮੇਂ ਪ੍ਰਧਾਨ ਬੇਅੰਤ ਸਿੰਘ, ਗੁਰਮੀਤ ਸਿੰਘ ਮੋਗਾ ਹੋਰਨਾਂ ਨੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਨਵੇਂ ਕਿਰਤ ਅਤੇ ਬਿਜਲੀ ਕਾਨੂੰਨ ਜਿੰਨ੍ਹਾਂ ਚਿਰ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ | ਕਿੰਦਾ ਗਹੌਰ, ਤੇਜਿੰਦਰ ਸਿੰਘ, ਬਲਜੀਤ ਸਿੰਘ, ਰੁਪਿੰਦਰ ਸਿੰਘ, ਗੁਰਮੀਤ ਸਿੰਘ, ਰਵਿੰਦਰ ਸਿੰਘ, ਕਿਰਨਜੀਤ ਸਿੰਘ, ਹੋਰ ਆਗੂਆਂ ਨੇ ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ 'ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ |
ਪਿਛਲੀ ਖ਼ਬਰ ਸਰਪੰਚ ਮੁੱਲਾਂਪੁਰ ਨੇ ਸਾਥੀਆਂ ਸਮੇਤ ਐੱਮ.ਐੱਲ.ਏ. ਇਯਾਲੀ ਦਾ ਝੰਡਾ ਚੁੱਕਿਆ! ਅਗਲੀ ਖ਼ਬਰ ਸਤਲੁਜ ਦਰਿਆ 'ਤੇ ਬਣੇ ਪੁਲ ਨਜ਼ਦੀਕ 'ਜਿਸ ਦਾ ਖੇਤ, ਉਸ ਦੀ ਰੇਤ' ਤਹਿਤ ਕੀਤੀ ਜਾਣ ਵਾਲੀ ਮਾਈਨਿੰਗ ਨੂੰ ਰੁਕਵਾਉਣ ਲਈ ਜਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।