29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕਾਂਗਰਸੀ ਉਮੀਦਵਾਰਾਂ ਨੇ ਮੇਜਰ ਸਿੰਘ ਮੁੱਲਾਂਪੁਰ ਅਤੇ ਕਾਮਿਲ ਅਮਰ ਸਿੰਘ ਦੀ ਅਗਵਾਈ ਵਿਚ ਨਾਮਜ਼ਦਗੀਆਂ ਭਰੀਆਂ

ਅਜੀਤ ਡੈਸਕ 05-12-2025
ਰਾਏਕੋਟ, 4 ਦਸੰਬਰ (ਸੁਸ਼ੀਲ)-14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਆਖਰੀ ਦਿਨ ਕਾਂਗਰਸੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਭਰੇ ਗਏ | ਇਸ ਤੋਂ ਪਹਿਲਾਂ ਸਥਾਨਕ ਕਾਂਗਰਸ ਦਫ਼ਤਰ ਵਿਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਕਾਂਗਰਸੀ ਉਮੀਦਵਾਰਾਂ ਅਤੇ ਵਰਕਰਾਂ ਨਾਲ ਇਕ ਮੀਟਿੰਗ ਵੀ ਕੀਤੀ ਗਈ | ਜਿਸ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ | ਚੋਣ ਲੜ ਰਹੇ ਉਮੀਦਵਾਰਾਂ ਅਤੇ ਕਾਂਗਰਸੀ ਵਰਕਰਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਅਤੇ ਕਾਮਿਲ ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਇੰਨ੍ਹਾਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਤਵੰਤ ਸਿੰਘ ਸੁਧਾਰ, ਜਗਪ੍ਰੀਤ ਸਿੰਘ ਬੁੱਟਰ, ਪ੍ਰਭਦੀਪ ਸਿੰਘ ਨਾਰੰਗਵਾਲ, ਬਲਜੀਤ ਸਿੰਘ ਹਲਵਾਰਾ, ਕਮਲਪ੍ਰੀਤ ਸਿੰਘ ਬੁੱਟਰ, ਪਿ੍ਤਪਾਲ ਸਿੰਘ ਬੁੱਟਰ, ਅਵਤਾਰ ਸਿੰਘ ਗਿੱਲ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸੁਖਭਿੰਦਰ ਸਿੰਘ ਨਿੱਕਾ ਆੜ੍ਹਤੀਆ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਰਾਜਾ ਬਰਾੜ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ, ਸਾਬਕਾ ਸਰਪੰਚ ਲਖਵੀਰ ਸਿੰਘ ਲੋਹਟਬੱਦੀ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਨਿਰੰਜਣ ਸਿੰਘ ਕਾਲਾ ਜਲਾਲਦੀਵਾਲ, ਬਲਾਕ ਮੀਤ ਪ੍ਰਧਾਨ ਸੁਧਾਰ ਗੁਰਜੀਤ ਸਿੰਘ ਰਾਜੋਆਣਾ, ਸੁਖਦੀਪ ਸਿੰਘ ਗਰੇਵਾਲ, ਪ੍ਰਦੀਪ ਸਿੰਘ ਗਰੇਵਾਲ, ਸੰਦੀਪ ਸਿੰਘ ਸਿੱਧੂ ਜੌਹਲਾਂ, ਸੁਖਵੀਰ ਸਿੰਘ ਰਾਏ, ਸਾਬਕਾ ਸਰਪੰਚ ਹਰਮਿੰਦਰ ਸਿੰਘ ਪੱਪ ਸੁਧਾਰ, ਸੂਬੇਦਾਰ ਕੇਵਲ ਸਿੰਘ ਲੋਹਟਬੱਦੀ ਸਾਬਕਾ ਸਰਪੰਚ ਰਵਿੰਦਰ ਸਿੰਘ ਅੱਬੂਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਗੁੱਜਰਵਾਲ ਤੋਂ ਕਾਂਗਰਸ ਪਾਰਟੀ ਨੇ ਸੁਖਵਿੰਦਰ ਕੌਰ ਸਰਾਭਾ ਨੂੰ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਵਿਖੇ 190 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ 4 ਕਰੋੜ 75 ਲੱਖ ਰੁਪਏ ਦੇ ਚੈੱਕ ਵਿਧਾਇਕਾ ਬੀਬੀ ਮਾਣੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।