29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ੋਨ ਹਾਂਸ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਬੀਬੀ ਸੁਖਪ੍ਰੀਤ ਕੌਰ ਜੱਸੋਵਾਲ ਕਾਂਗਰਸ ਪਾਰਟੀ ਦੀ ਉਮੀਦਵਾਰ

ਅਜੀਤ ਡੈਸਕ 05-12-2025
ਚੌਂਕੀਮਾਨ, 4 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਦੇ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ (ਸਰਪੰਚ ਢਾਬਾ ਅੱਡਾ ਚੌਂਕੀਮਾਨ) ਦੀ ਨੂੰਹ ਬੀਬੀ ਸੁਖਪ੍ਰੀਤ ਕੌਰ ਪਤਨੀ ਜੁਗਰਾਜ ਸਿੰਘ ਜੱਸੋਵਾਲ ਨੂੰ ਜ਼ੋਨ ਹਾਂਸ ਕਲਾਂ ਤੋਂ ਜਨਰਲ ਔਰਤ ਲਈ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਐਲਾਨਿਆ ਗਿਆ | ਇਸ ਮੌਕੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸਾਬਕਾ ਸਰਪੰਚ ਮਲਕੀਤ ਸਿੰਘ ਜੱਸੋਵਾਲ ਟਕਸਾਲੀ ਕਾਂਗਰਸੀ ਪਰਿਵਾਰ ਹੈ | ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਸੁਖਪ੍ਰੀਤ ਕੌਰ ਜੱਸੋਵਾਲ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ |
ਪਿਛਲੀ ਖ਼ਬਰ ਹਲਕਾ ਦਾਖਾ ਐੱਮ.ਐੱਲ.ਏ. ਇਯਾਲੀ ਸਮਰਥਕ 25 ਸੰਮਤੀ ਤੇ 3 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਚ ਉਮੀਦਵਾਰ ਬਣੇ ਅਗਲੀ ਖ਼ਬਰ ਜਗਰਾਉਂ ਹਲਕੇ ਦੇ 25 ਬਲਾਕ ਸੰਮਤੀ ਜ਼ੋਨਾਂ ਲਈ ਕੁੱਲ 111 ਨਾਮਜ਼ਦਗੀਆਂ ਹੋਈਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।