ਭੂੰਦੜੀ, 4 ਦਸੰਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਅਧੀਨ ਆਉਂਦੇ ਬਲਾਕ ਸੰਮਤੀ ਭੂੰਦੜੀ ਜ਼ੋਨ ਤੋਂ ਬੀਬੀ ਜਸਵਿੰਦਰ ਕੌਰ ਪਤਨੀ ਪੰਚ ਗੁਰਤੇਜ ਸਿੰਘ ਵਾਸੀ ਭੂੰਦੜੀ ਨੂੰ ਆਮ ਆਦਮੀ ਪਾਰਟੀ ਦੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ | ਇਹ ਐਲਾਨ ਹਲਕਾ ਦਾਖਾ ਦੇ ਇੰਚਾਰਜ ਡਾ. ਕੰਗ ਵਲੋਂ ਕੀਤਾ ਗਿਆ | ਬੀਬੀ ਜਸਵਿੰਦਰ ਕੌਰ ਨੇ ਆਪਣਾ ਨਾਮਜ਼ਦਗੀ ਪੱਤਰ ਭਰਨ ਲਈ ਚੇਅਰਮੈਨ ਗੁਰਜੀਤ ਸਿੰਘ ਮੰਤਰੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਅਤੇ ਵੱਡੇ ਜਥੇ ਸਮੇਤ ਰਵਾਨਾ ਹੋਏ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਕਾਰ ਸਿੰਘ ਸਿੱਧਵਾਂ ਬੇਟ, ਸੰਗਠਨ ਇੰਚਾਰਜ ਪਰਮਿੰਦਰ ਸਿੰਘ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕਪਿ੍ਅਤਾ ਕਾਰਨ ਹੋਰ ਪਾਰਟੀਆਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਨਹੀਂ ਲੱਭ ਰਹੇ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਲੀਹਾਂ, ਪ੍ਰਧਾਨ ਬਲਜਿੰਦਰ ਸਿੰਘ, ਦਲਜੀਤ ਸਿੰਘ ਬੂਰਾ, ਜਗਰਾਜ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ ਦਿਉਲ, ਅਮਰਜੀਤ ਸਿੰਘ, ਬਿੰਦਰ ਸਿੰਘ ਚੌਧਰੀ ਸਮੇਤ ਹੋਰ ਆਗੂ ਹਾਜ਼ਰ ਸਨ | ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਕਿ ਪਾਰਟੀ ਦੇ ਵਫ਼ਾਦਾਰ ਅਤੇ ਸਰਗਰਮ ਵਰਕਰ ਨੂੰ ਉਮੀਦਵਾਰ ਬਣਾਇਆ ਗਿਆ |