ਰਾਏਕੋਟ, 4 ਦਸੰਬਰ (ਸੁਸ਼ੀਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਰਾਏਕੋਟ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਧਰਮ ਪਤਨੀ ਰਾਜਵਿੰਦਰ ਕੌਰ ਬਰਾੜ ਨੂੰ ਉਮੀਦਵਾਰ ਬਣਾਇਆ ਗਿਆ ਹੈ | ਰਾਜਵਿੰਦਰ ਕੌਰ ਬਰਾੜ ਆਂਡਲੂ ਨੇ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਪੱਤਰ ਭਰੇ | ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਉਮੀਦਵਾਰ ਰਾਜਵਿੰਦਰ ਕੌਰ ਬਰਾੜ ਨੇ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ, ਕਾਮਿਲ ਅਮਰ ਸਿੰਘ ਅਤੇ ਸਮੁੱਚੀ ਕਾਂਗਰਸ ਪਾਰਟੀ ਦਾ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਲਈ ਧੰਨਵਾਦ ਕੀਤਾ | ਹਰਵਿੰਦਰ ਸਿੰਘ ਰਾਜਾ ਬਰਾੜ ਨੇ ਭਰੋਸਾ ਦਿਵਾਇਆ ਕਿ ਉਹ ਜ਼ੋਨ ਪੱਖੋਵਾਲ ਤੋਂ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |