29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਪ੍ਰੀਸ਼ਦ ਬਿੰਜਲ ਜ਼ੋਨ ਤੋਂ ਮਨਪ੍ਰੀਤ ਸਿੰਘ ਨੱਥੋਵਾਲ ਅਤੇ ਜ਼ੋਨ ਸੁਧਾਰ ਤੋਂ ਰਾਮਦੀਪ ਸਿੰਘ ਅਕਾਲਗੜ੍ਹ ਵਲੋਂ ਸ਼੍ਰੋਮਣੀ ਅਕਾਲੀ ਦਲ ਤਰਫ਼ੋਂ ਨਾਮਜ਼ਦਗੀ ਦਾਖ਼ਲ

ਅਜੀਤ ਡੈਸਕ 05-12-2025
ਰਾਏਕੋਟ, 4 ਦਸੰਬਰ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਜ਼ਿਲ੍ਹਾ ਪ੍ਰੀਸ਼ਦ ਬਿੰਜਲ ਜ਼ੋਨ (ਜਨਰਲ) ਤੋਂ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਬੁੱਟਰ ਨੱਥੋਵਾਲ ਅਤੇ ਸੁਧਾਰ (ਰਿਜ਼ਰਵ) ਜ਼ੋਨ ਤੋਂ ਰਾਮਦੀਪ ਸਿੰਘ ਅਕਾਲਗੜ੍ਹ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਅੱਜ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਨਾਮਜ਼ਦਗੀ ਭਰਨ ਸਮੇਂ ਉਮੀਦਵਾਰ ਮਨਪ੍ਰੀਤ ਸਿੰਘ ਬੁੱਟਰ ਤੇ ਰਾਮਦੀਪ ਸਿੰਘ ਅਕਾਲਗੜ੍ਹ ਨਾਲ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੰਦ ਸਿੰਘ ਡੱਲਾ ਹਾਜ਼ਰ ਸਨ, ਜਿੰਨ੍ਹਾਂ ਦੀ ਹਾਜ਼ਰੀ 'ਚ ਉਮੀਦਵਾਰਾਂ ਵਲੋਂ ਆਪਣੇ ਪੱਤਰ ਪੀ.ਸੀ.ਐੱਸ ਅਧਿਕਾਰੀ ਅੰਕੁਰ ਮੋਹਿੰਦਰੂ ਕੋਲ ਦਾਖ਼ਲ ਕਰਵਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਆਖਿਆ ਕਿ ਮੌਜੂਦਾ 'ਆਪ' ਸਰਕਾਰ ਤੋਂ ਤੰਗ ਆਏ ਲੋਕ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਆਸ ਤੱਕ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਬਿੰਜਲ ਜ਼ੋਨ ਅਤੇ ਸੁਧਾਰ ਜ਼ੋਨ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਅਧਾਰ ਹੈ |
ਪਿਛਲੀ ਖ਼ਬਰ ਹੰਬੜਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਮਤੀ ਉਮੀਦਵਾਰ ਕਾਰਜ ਬਾਠ ਵਲੋਂ ਨਾਮਜ਼ਦਗੀ ਦਾਖ਼ਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਚਾਇਤ ਸੰਮਤੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।