ਜੋਧਾਂ, 4 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੋਤ ਕੌਰ ਗਰੇਵਾਲ (ਪਤਨੀ ਅਮਰਦੀਪ ਸਿੰਘ ਰੂਬੀ ਬੱਲੋਵਾਲ) ਦੇ ਹੱਕ ਵਿਚ ਸੁਖਵਿੰਦਰ ਸਿੰਘ ਗੋਲੂ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਦਾਖਾ ਦੀ ਅਗਵਾਈ ਵਿਚ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਮਨਜੋਤ ਕੌਰ ਗਰੇਵਾਲ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ¢ ਮਨਜੋਤ ਕੌਰ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਦੀ ਰਹਿਨੁਮਾਈ ਹੇਠ ਉਹ ਆਪਣੀ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣਗੇ | ਇਸ ਮੌਕੇ ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ, ਗੁਰਮੀਤ ਸਿੰਘ, ਫ਼ੌਜੀ ਮਨਦੀਪ ਸਿੰਘ, ਪੰਚ ਅਮਰਜੀਤ ਸਿੰਘ, ਪੰਚ ਗੁਰਮੀਤ ਕੌਰ, ਪੰਚ ਸੁਰਜੀਤ ਸਿੰਘ ਫ਼ੌਜੀ, ਚਰਨਜੀਤ ਸਿੰਘ, ਰਣਜੀਤ ਸਿੰਘ, ਅਮਨਜੋਤ ਸਿੰਘ ਰਾਜੂ, ਕਰਮਜੀਤ ਸਿੰਘ, ਹਰਪਾਲ ਸਿੰਘ ਸਾਬਕਾ ਪੰਚ, ਚਮਕੌਰ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ, ਲਾਭ ਸਿੰਘ, ਨਿਰਪਾਲ ਸਿੰਘ, ਕਮਲਜੀਤ ਸਿੰਘ, ਸੁਖਦੇਵ ਸਿੰਘ ਸੇਖੋਂ, ਕਿ੍ਸ਼ਨ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ ਪਮਾਲੀ, ਸਰਪੰਚ ਬਲਜੀਤ ਸਿੰਘ ਬੱਲੋਵਾਲ, ਕੁਲਦੀਪ ਸਿੰਘ ਬੱਲੋਵਾਲ, ਰੁਪਿੰਦਰ ਸਿੰਘ ਪਿੰਦਰ, ਜਸਵਿੰਦਰ ਸਿੰਘ ਬੱਬਲੂ ਗਰੇਵਾਲ, ਜਗਵਿੰਦਰ ਸਿੰਘ, ਇਕਬਾਲ ਸਿੰਘ ਰਾਜੂ, ਜੋਰਾ ਸਿੰਘ ਆਦਿ ਹਾਜ਼ਰ ਸਨ |