ਰਾਏਕੋਟ, 4 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਲੋਂ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਤਹਿਤ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਕਾਂਗਰਸ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਥਾਪੜਾ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ | ਜਿਸ ਤਹਿਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ (ਜਨਰਲ) ਤੋਂ ਵਪਾਰੀ ਆਗੂ ਸੁਖਭਿੰਦਰ ਸਿੰਘ ਨਿੱਕਾ ਝੋਰੜਾਂ ਨੂੰ , ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ (ਜਨਰਲ ਔਰਤ) ਤੋਂ ਰਾਜਵਿੰਦਰ ਕੌਰ ਬਰਾੜ ਪਤਨੀ ਸਰਪੰਚ ਹਰਵਿੰਦਰ ਸਿੰਘ ਰਾਜਾ ਆਂਡਲੂ ਨੂੰ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੁਰੂਸਰ ਸੁਧਾਰ (ਰਿਜ਼ਰਵ ਮਰਦ) ਤੋਂ ਸਾਬਕਾ ਸਰਪੰਚ ਸਤਵੰਤ ਸਿੰਘ ਪੱਤੀ ਧਾਲੀਵਾਲ ਸੁਧਾਰ ਨੂੰ ਉਮੀਦਵਾਰ ਬਣਾਇਆ ਗਿਆ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਦੇ ਦਫ਼ਤਰ ਇੰਚਾਰਜ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਦੱਸਿਆ ਕਿ ਬਲਾਕ ਸੰਮਤੀ ਦੇ ਵੱਖ-ਵੱਖ ਜ਼ੋਨਾਂ ਤੋਂ ਉਮੀਦਵਾਰਾਂ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ, ਜਿਸ ਦਾ ਜਲਦ ਐਲਾਨ ਕਰ ਦਿੱਤਾ ਜਾਵੇਗਾ |