ਗੁਰੂਸਰ ਸੁਧਾਰ, 4 ਦਸੰਬਰ (ਧਾਲੀਵਾਲ)-ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਸਥਾਨਕ ਗੁਰੂ ਨਾਨਕ ਪਬਲਿਕ ਸ:ਸ: ਸਕੂਲ ਸੁਧਾਰ ਬਾਜ਼ਾਰ ਦੇ ਕੰਪਿਊਟਰ ਅਧਿਆਪਕ ਕੁਲਦੀਪ ਸਿੰਘ ਨੂੰ 'ਪ੍ਰਾਈਡ ਆਫ਼ ਟੀਚਰ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਕਤ ਐਵਾਰਡ ਫੈਪ ਦੇ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ: ਸਤਨਾਮ ਸਿੰਘ ਸੰਧੂ ਵਲੋਂ ਭੇਟ ਕੀਤਾ ਗਿਆ | ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਐਵਾਰਡ ਮਿਲਣ ਦੀ ਖ਼ੁਸ਼ੀ ਵਿਚ ਸਕੂਲ ਦੇ ਪਿ੍ੰਸੀਪਲ ਨਿਰਮਲ ਸਿੰਘ ਸੰਧੂ ਤੇ ਸਮੂਹ ਸਟਾਫ਼ ਵਲੋਂ ਅਧਿਆਪਕ ਕੁਲਦੀਪ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ ਗਈ | ਸ: ਕੁਲਦੀਪ ਸਿੰਘ ਨੇ ਇਸ ਐਵਾਰਡ ਦਾ ਸਿਹਰਾ ਸਕੂਲ ਪਿ੍ੰਸੀਪਲ ਨਿਰਮਲ ਸਿੰਘ ਸੰਧੂ, ਸਮੁੱਚੀ ਪ੍ਰਬੰਧਕੀ ਕਮੇਟੀ, ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਮਿਲੇ ਸਹਿਯੋਗ ਨੂੰ ਦਿੱਤਾ ਹੈ |