ਹਠੂਰ, 4 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਏ.ਡੀ.ਐੱਫ. ਸਰਕਲ ਜਗਰਾਉਂ ਵਲੋਂ ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਦੀ ਯਾਦ 'ਚ ਗੁਰਦੁਆਰਾ ਆਤਮਗੜ੍ਹ ਸਾਹਿਬ ਵਿਖੇ ਪ੍ਰਧਾਨ ਅਮਨਦੀਪ ਸਿੰਘ ਭੱਟੀ ਦੀ ਅਗਵਾਈ 'ਚ ਖ਼ੂਨਦਾਨ ਤੇ ਮੈਡੀਕਲ ਚੈੱਕਅੱਪ ਦਾ ਮੁਫ਼ਤ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੈਕਟਰੀ ਰਾਜਵੀਰ ਸਿੰਘ ਰਾਜਾ ਧਾਲੀਵਾਲ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ ਵੀ ਉੱਚੇਚੇ ਤੌਰ 'ਤੇ ਹਾਜ਼ਰ ਸਨ | ਜਾਣਕਾਰੀ ਦਿੰਦਿਆਂ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ 20 ਖੂਨਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ ਮੈਡੀਕਲ ਚੈੱਕਅੱਪ ਦੌਰਾਨ ਮਰੀਜ਼ਾਂ ਨੇ ਆਪਣਾ ਚੈੱਕਅੱਪ ਕਰਵਾਇਆ | ਜਿਸ ਵਿਚ ਸ਼ੂਗਰ ਦਾ ਚੈੱਕਅੱਪ ਵੀ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਨੰਬਰਦਾਰ ਜਸਵੀਰ ਸਿੰਘ ਸਿੱਧੂ, ਪਰਮਜੀਤ ਸਿੰਘ ਸਿੱਧੂ, ਪੰਚ, ਕਰਨੈਲ ਸਿੰਘ ਖਹਿਰਾ ਆਦਿ ਹਾਜ਼ਰ ਸਨ |