18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਚੀਮਨਾ 'ਚ ਵਿਸ਼ਾਲ ਇਕੱਠ ਨੇ ਦਿੱਤਾ ਦੀਦਾਰ ਸਿੰਘ ਮਲਕ ਦੀ ਜਿੱਤ ਦਾ ਸੰਕੇਤ

ਅਜੀਤ ਡੈਸਕ 09-12-2025
ਜਗਰਾਉਂ, 8 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਦੇ ਗਾਲਿਬ ਕਲਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੀਦਾਰ ਸਿੰਘ ਮਲਕ ਅਤੇ ਬਲਾਕ ਸੰਮਤੀ ਜ਼ੋਨ ਰਾਮਗੜ੍ਹ ਭੁੱਲਰ ਦੀ ਉਮੀਦਵਾਰ ਹਰਜੀਤ ਕੌਰ ਦੀ ਚੋਣ ਮੁਹਿੰਮ ਸਿਖਰਾਂ ਨੂੰ ਛੂਹਦੀ ਨਜ਼ਰ ਆ ਰਹੀ ਹੈ | ਅੱਜ ਪਿੰਡ ਚੀਮਨਾ ਵਿਖੇ ਪ੍ਰਚਾਰ ਦੌਰਾਨ ਵਿਸ਼ਾਲ ਇਕੱਠ ਅਕਾਲੀ ਦਲ ਦੇ ਉਮੀਦਵਾਰ ਦੀਦਾਰ ਸਿੰਘ ਮਲਕ ਅਤੇ ਬਲਾਕ ਸੰਮਤੀ ਉਮੀਦਵਾਰ ਦੀ ਜਿੱਤ ਦਾ ਵੱਡਾ ਸੰਕੇਤ ਦੇ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਸਮਰਥਕਾਂ ਨੇ ਜਿੱਤ ਦੀ ਵੱਡੀ ਲੀਡ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਿੰਡ ਚੀਮਨਾ ਦੇ ਲੋਕ ਸੱਤ੍ਹਾਧਾਰੀ ਧਿਰ ਦੇ ਲਾਰੇ ਭਰੋਸਿਆਂ ਤੋਂ ਬੇਹੱਦ ਦੁਖੀ ਹਨ ਤੇ ਉਹ ਹੁਣ ਪੰਜਾਬ ਪ੍ਰਸਤ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇਣਗੇ | ਇਸ ਮੌਕੇ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਇਕ ਸਦੀ ਪਿਛਾਂਹ ਧੱਕ ਦਿੱਤਾ ਹੈ | ਇਸ ਮੌਕੇ ਹਾਕਮ ਸਿੰਘ ਢਿੱਲੋਂ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਸੱਤ੍ਹਾ 'ਤੇ ਕਾਬਜ਼ ਹੋਣਾ ਬੇਹੱਦ ਲਾਜ਼ਮੀ ਹੈ | ਇਸ ਮੌਕੇ ਦੀਦਾਰ ਸਿੰਘ ਮਲਕ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਸਮਰਥਨ ਦਾ ਉਹ ਕਰਜ਼ ਨਹੀਂ ਉਤਾਰ ਸਕਦੇ | ਇਸ ਮੌਕੇ ਅਮਰਜੀਤ ਸਿੰਘ ਦਿਓਲ , ਸਾਬਕਾ ਸਰਪੰਚ ਜਗਦੇਵ ਸਿੰਘ ਧਾਲੀਵਾਲ, ਚੰਨਪ੍ਰੀਤ ਸਿੰਘ ਧਾਲੀਵਾਲ, ਸੁੱਖਵੀਰ ਸਿੰਘ ਢਿੱਲੋਂ, ਨੰਬਰਦਾਰ ਜਗਰਾਜ ਸਿੰਘ ਢਿੱਲੋਂ, ਸਾਬਕਾ ਸਰਪੰਚ ਮਨਜੀਤ ਸਿੰਘ ਢਿੱਲੋਂ, ਸੁਰਜਨ ਸਿੰਘ ਢਿੱਲੋਂ, ਪ੍ਰਧਾਨ ਸੁਖਦੇਵ ਸਿੰਘ, ਪਰਵਾਰ ਸਿੰਘ ਢਿੱਲੋਂ, ਚੇਤਨ ਸਿੰਘ ਢਿੱਲੋਂ, ਸ਼ਿੰਦਰਪਾਲ ਸਿੰਘ ਢਿੱਲੋਂ, ਸੁਖਜੀਤ ਸਿੰਘ ਸੁੱਖਾ, ਜੱਗਾ ਸਿੰਘ, ਮਨਜੀਤ ਸਿੰਘ ਬਿੱਟਾ, ਧਨਵੰਤ ਸਿੰਘ, ਸੁਖਪਾਲ ਸਿੰਘ ਸੁੱਖੀ, ਸੁਖਰਾਜ ਸਿੰਘ ਕੂਕਾ, ਅਮਨ ਢਿੱਲੋਂ, ਨੰਬਰਦਾਰ ਜਸਮੇਲ ਸਿੰਘ ਢਿੱਲੋਂ, ਜਗਦੇਵ ਸਿੰਘ ਢਿੱਲੋਂ, ਬਲਦੇਵ ਸਿੰਘ ਸਾਬਕਾ ਸਰਪੰਚ ਮਲਕ, ਰਾਜੂ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਪਟਨ ਸੰਧੂ ਵਲੋਂ ਸਿੱਧਵਾਂ ਬੇਟ ਅਤੇ ਸਲੇਮਪੁਰਾ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵਿਸ਼ਾਲ ਮੀਟਿੰਗਾਂ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ/ਸੰਮਤੀ ਉਮੀਦਵਾਰਾਂ ਨੂੰ ਵੋਟ ਲਈ ਚੋਣ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।