18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕੈਪਟਨ ਸੰਧੂ ਵਲੋਂ ਸਿੱਧਵਾਂ ਬੇਟ ਅਤੇ ਸਲੇਮਪੁਰਾ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵਿਸ਼ਾਲ ਮੀਟਿੰਗਾਂ

ਅਜੀਤ ਡੈਸਕ 09-12-2025
ਸਿੱਧਵਾਂ ਬੇਟ, 8 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਅੱਜ ਸਥਾਨਕ ਕਸਬੇ ਸਮੇਤ ਲਾਗਲੇ ਪਿੰਡ ਸਲੇਮਪੁਰਾ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਉਮੀਦਵਾਰ ਸਰਪੰਚ ਸੁਖਵਿੰਦਰ ਸਿੰਘ ਟੋਨੀ, ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ਉਮੀਦਵਾਰ ਨਿਰਮਲ ਸਿੰਘ ਗੱਗ ਕਲਾਂ ਅਤੇ ਸੰਮਤੀ ਜ਼ੋਨ ਸਲੇਮਪੁਰਾ ਤੋਂ ਬੀਬੀ ਕੁਲਦੀਪ ਕੌਰ ਪਤਨੀ ਪੰਚ ਬਲਜਿੰਦਰ ਸਿੰਘ ਗਿੱਲ ਬੱਲੀ ਦੇ ਹੱਕ ਵਿਚ ਵਿਸ਼ਾਲ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਵੋਟਰਾਂ ਦਾ ਮੋਹ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਗਿਆ ਹੈ | ਇਸ ਲਈ ਪੂਰੇ ਹਲਕੇ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਰਚਣਗੇ | ਇਸ ਮੌਕੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਅਤੇ ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀਆਂ ਨੇ ਵੀ ਵੋਟਰਾਂ ਨੂੰ ਚੋਣ ਨਿਸ਼ਾਨ ਪੰਜੇ ਦਾ ਬਟਨ ਦਬਾ ਕੇ ਕੈਪਟਨ ਸੰਧੂ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਚੌਧਰੀ ਸੁਖਵਿੰਦਰ ਸਿੰਘ ਸੁੱਖਾ, ਸਰਪੰਚ ਪਰਮਜੀਤ ਸਿੰਘ ਪੱਪੀ, ਸੁਖਵਿੰਦਰ ਸਿੰਘ ਟੋਨੀ, ਨਿਰਮਲ ਸਿੰਘ ਗੱਗ ਕਲਾਂ, ਕਾਂਗਰਸੀ ਆਗੂ ਗੁਰਮੀਤ ਸਿੰਘ ਬੋਪਾਰਾਏ, ਕਾਂਗਰਸੀ ਆਗੂ ਬਾਬੂ ਬਾਂਸਲ, ਗੁਰਪ੍ਰਤਾਪ ਸਿੰਘ, ਸੰਦੀਪ ਸਿੰਘ ਚੇਅਰਮੈਨ, ਪਟਵਰੀ ਜੰਗੀਰ ਸਿੰਘ, ਰਜੇਸ਼ ਕੁਮਾਰ, ਧਰਮਪਾਲ ਸਰਮਾ, ਪਿ੍ੰਸ ਸਿੱਧਵਾਂ, ਹਰਸੰਗੀਤ ਸਿੰਘ ਬੋਪਾਰਾਏ, ਸਾਬਕਾ ਪੰਚ ਜਸਵਿੰਦਰ ਸਿੰਘ ਜੱਸੀ ਸਿੱਧੂ, ਰਮੇਸ਼ ਕੁਮਾਰ, ਅਭੀਜੀਤ ਕੰਡਾ, ਅਮਨਪ੍ਰੀਤ ਸਿੰਘ ਬੋਪਾਰਾਏ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਪੁੜੈਣ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਾਂਸ ਸ਼ਾਨਦਾਰ ਜਿੱਤ ਦਰਜ ਕਰਨਗੇ-ਧਾਲ... ਅਗਲੀ ਖ਼ਬਰ ਚੀਮਨਾ 'ਚ ਵਿਸ਼ਾਲ ਇਕੱਠ ਨੇ ਦਿੱਤਾ ਦੀਦਾਰ ਸਿੰਘ ਮਲਕ ਦੀ ਜਿੱਤ ਦਾ ਸੰਕੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।