18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੁਧਾਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਅਜੀਤ ਡੈਸਕ 09-12-2025
ਗੁਰੂਸਰ ਸੁਧਾਰ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਸੁਧਾਰ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਹੌਲਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਜਾਂਚ ਦੇ ਸਬੰਧ ਵਿਚ ਬੋਪਾਰਾਏ ਕਲਾਂ ਤੋਂ ਸੁਧਾਰ ਨੂੰ ਆ ਰਹੇ ਸੀ ਤਾਂ ਇਕ ਮੋਟਰ ਦੀ ਕੋਠੜੀ ਕੋਲ ਇਕ ਨੌਜਵਾਨ ਕਾਲਾ ਪਰਨਾ ਤੇ ਕਾਲੀ ਲੋਅਰ ਪਾਈ ਖੜ੍ਹਾ ਦਿਖਾਈ ਦਿੱਤਾ | ਪੁਲਿਸ ਪਾਰਟੀ ਵਲੋਂ ਇਥੇ ਖੜ੍ਹਾ ਹੋਣ ਦਾ ਕਾਰਨ ਪੁੱਛਣ 'ਤੇ ਨੌਜਵਾਨ ਘਬਰਾ ਗਿਆ | ਸ਼ੱਕ ਪੈਣ 'ਤੇ ਪੁਲਿਸ ਪਾਰਟੀ ਵਲੋਂ ਉਸ ਦੀ ਤਲਾਸ਼ੀ ਲੈਣ 'ਤੇ ਉਕਤ ਨੌਜਵਾਨ ਦੇ ਖੱਬੇ ਹੱਥ ਦੀ ਬੰਦ ਮੁੱਠੀ ਵਿਚੋਂ ਪਾਰਦਰਸ਼ੀ ਵਜ਼ਨਦਾਰ ਲਿਫਾਫ਼ੀ ਬਰਾਮਦ ਹੋਈ | ਪੁਲਿਸ ਟੀਮ ਵਲੋਂ ਡਰੱਗ ਕਿਟ ਨਾਲ ਜਾਂਚ ਕਰਨ 'ਤੇ ਲਿਫਾਫ਼ੀ ਵਿਚਲਾ ਪਦਾਰਥ ਹੈਰੋਇਨ ਕੁੱਲ ਵਜ਼ਨੀ 3.56 ਗ੍ਰਾਮ ਨਿਕਲੀ | ਹੌਲਦਾਰ ਸੁਖਦੇਵ ਸਿੰਘ ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਹੀ ਕਥਿਤ ਦੋਸ਼ੀ ਨੌਜਵਾਨ ਮਨਜਿੰਦਰ ਸਿੰਘ ਉਰਫ਼ ਮਨੂ ਪੁੱਤਰ ਹਰਜੀਤ ਸਿੰਘ ਵਾਸੀ ਬੋਪਾਰਾਏ ਕਲਾਂ ਨੂੰ ਗਿ੍ਫ਼ਤਾਰ ਕਰ ਲਿਆ ਤੇ ਉਸ ਵਿਰੁੱਧ ਥਾਣਾ ਸੁਧਾਰ ਵਿਖੇ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ 21-61-85 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਬਿਜਲੀ ਸੋਧ ਐਕਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵਿਸ਼ਾਲ ਰੋਸ ਧਰਨਾ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਕਲਸੀਆਂ ਤੋਂ ਆਜ਼ਾਦ ਉਮੀਦਵਾਰ ਨੇ ਮਨਪ੍ਰੀਤ ਸਿੰਘ ਇਯਾਲੀ ਤੋਂ ਲਿਆ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।