18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਿਜਲੀ ਸੋਧ ਐਕਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵਿਸ਼ਾਲ ਰੋਸ ਧਰਨਾ

ਅਜੀਤ ਡੈਸਕ 09-12-2025
ਜਗਰਾਉਂ, 8 ਦਸੰਬਰ (ਗੁਰਦੀਪ ਸਿੰਘ ਮਲਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸਿੱਧਵਾਂ ਬੇਟ ਰੋਡ 'ਤੇ ਸਥਿਤ ਪਾਵਰਕਾਮ ਦੇ ਮੰਡਲ ਦਫ਼ਤਰ ਅੱਗੇ ਵਿਸ਼ਾਲ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ | ਦਿੱਲੀ ਕਿਸਾਨ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ ਐਕਟ 2020 ਨੂੰ ਮੁੜ ਸੋਧ ਕੇ ਸੰਸਦ ਵਿਚ ਪਾਸ ਕਰਨ ਲਈ ਲਿਆਂਦੇ ਬਿਜਲੀ ਐਕਟ 2025 ਨੂੰ ਦੇਸ਼ ਤੇ ਲੋਕ ਵਿਰੋਧੀ ਕਰਾਰ ਦਿੰਦਿਆਂ ਸਭਨਾਂ ਬੁਲਾਰਿਆਂ ਨੇ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਬਿਜਲੀ ਦੇ ਸਮੁੱਚੇ ਤੰਤਰ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਜਾ ਰਿਹਾ ਹੈ | ਇਸ ਸਮੇਂ ਕਿਸਾਨਾਂ ਨੇ ਬਿਜਲੀ ਐਕਟ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਸੂਬਾ ਆਗੂ ਕਾਮਰੇਡ ਗੁਰਦੀਪ ਸਿੰਘ ਮੋਤੀ, ਸੁਰਜੀਤ ਦੌਧਰ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਸਵਿੰਦਰ ਸਿੰਘ ਭਮਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਜੋਗਿੰਦਰ ਸਿੰਘ ਢਿੱਲੋਂ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਕੋਠੇ ਪੋਨਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਪੇਂਡੂ ਮਜਦੂਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਮਦਨ ਸਿੰਘ, ਫੈੱਡਰੇਸ਼ਨ ਏਟਕ ਦੇ ਆਗੂ ਚਰਨਜੀਤ ਸਿੰਘ ਸੋਹਲ, ਪੈਨਸ਼ਨਰ ਐਸੋਸੀਏਸ਼ਨ ਦੇ ਜੋਗਿੰਦਰ ਕੁਮਾਰ ਚੀਮਨਾ, ਨਛੱਤਰ ਸਿੰਘ, ਕੁਲਵੰਤ ਸਿੰਘ ਢੋਲਣ, ਜਰਨੈਲ ਸਿੰਘ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ | ਇਸ ਸਮੇਂ ਜਗਜੀਤ ਸਿੰਘ ਕਲੇਰ, ਹਰਦੇਵ ਸਿੰਘ ਅਖਾੜਾ, ਪਿ੍ਤਪਾਲ ਸਿੰਘ ਭੰਮੀਪੁਰਾ, ਕੁਲਦੀਪ ਸਿੰਘ ਕਾਉਂਕੇ ਤੇ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਹਾਜ਼ਰ ਸਨ |
ਪਾਵਰਕਾਮ ਦਫ਼ਤਰ ਦਾਖਾ ਵਿਖੇ ਬਿਜਲੀ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਦੁਆਰਾ ਚਾਰ ਕਿਰਤ ਕੋਡ ਲਾਗੂ ਕਰਨ ਖ਼ਿਲਾਫ਼ ਅੱਜ ਦੇਸ਼ ਭਰ 'ਚ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਫੂਕਣ ਦੀ ਕਾਲ ਸਫ਼ਲ ਬਣਾਉਣ ਲਈ ਬਿਜਲੀ ਮੰਡਲ ਦਾਖਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜੁਗਰਾਜ ਸਿੰਘ ਘੁਡਾਣੀ, ਪੱਗੜੀ ਸੰਭਾਲ ਜੱਟਾ ਜਥੇਬੰਦੀ ਦੇ ਆਗੂ ਰਘਵੀਰ ਸਿੰਘ ਬੈਨੀਪਾਲ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਆਗੂ ਰਣਬੀਰ ਸਿੰਘ ਰੁੜਕਾ, ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਸਰਪ੍ਰਸਤ ਹਰਵਿੰਦਰ ਸਿੰਘ ਲਾਲੂ, ਪੈਨਸ਼ਨਰਜ਼ ਐਸੋਸੀਏਸ਼ਨ ਪ੍ਰਧਾਨ ਜਗਤਾਰ ਸਿੰਘ ਸ਼ੇਖੂਪੁਰਾ, ਹੋਰਨਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ | ਲਾਮਿਸਾਲ ਇਕੱਤਰਤਾ ਨੂੰ ਸੰਬੋਧਨ ਸਮੇਂ ਬੁਲਾਰਿਆਂ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ 2025 ਦਾ ਖਰੜਾ ਭਾਰਤੀ ਬਿਜਲੀ ਪ੍ਰਣਾਲੀ ਦੇ ਵੱਡੇ ਪੱਧਰ 'ਤੇ ਨਿੱਜੀਕਰਨ, ਵਪਾਰੀਕਰਨ ਅਤੇ ਕੇਂਦਰੀਕਰਨ ਲਈ ਤਿਆਰ ਹੋ ਰਿਹਾ | ਕਿਰਤੀ ਜਮਾਤ, ਮਜ਼ਦੂਰ-ਕਿਸਾਨਾਂ ਵਲੋਂ ਇਸ ਧਰਨੇ ਸਮੇਂ ਜਸਵੰਤ ਸਿੰਘ ਭੱਟੀਆਂ, ਅਜੀਤ ਸਿੰਘ ਦਾਖਾ, ਤੀਰਥ ਸਿੰਘ ਤਲਵੰਡੀ, ਕੁਲਵੰਤ ਸਿੰਘ ਮੋਹੀ, ਜਸਵਿੰਦਰ ਸਿੰਘ ਧੂਰੀ, ਦਰਸ਼ਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ ਭਨੋਹੜ, ਕੰਵਰਪਾਲ ਸਿੰਘ ਧੰਨਾ, ਸਤਨਾਮ ਸਿੰਘ ਦਾਖਾ ਸਮੇਤ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੀਆਂ ਪਿੰਡ ਇਕਾਈਆਂ ਨਾਲ ਜੁੜੇ ਅਹੁਦੇਦਾਰ, ਮੈਂਬਰਾਂ ਦੀ ਭਰਵੀਂ ਸ਼ਮੂਲੀਅਤ ਵੇਖਣ ਨੂੰ ਮਿਲੀ |
ਬਿਜਲੀ ਸੋਧ ਐਕਟ-2025 ਖ਼ਿਲਾਫ਼ ਰੋਹ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਸੋਧ ਐਕਟ-2025 ਖ਼ਿਲਾਫ਼ ਅੱਜ ਪਾਵਰਕਾਮ ਦਫ਼ਤਰ ਰਾਏਕੋਟ ਸਾਹਮਣੇ ਵੱਖ-ਵੱਖ ਕਿਸਾਨ ਤੇ ਜਮਹੂਰੀ ਜਥੇਬੰਦੀਆਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ | ਇਸ ਰੋਹ ਭਰਪੂਰ ਧਰਨੇ ਦੌਰਾਨ ਸੰਬੋਧਨ ਕਰਦਿਆਂ ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ, ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਆਲ ਇੰਡੀਆ ਕਿਸਾਨ ਸਭਾ (ਹਨਨ ਮੁੱਲਾ) ਦੇ ਜਨਰਲ ਸਕੱਤਰ ਕਾਮਰੇਡ ਬਲਜੀਤ ਸਿੰਘ ਗਰੇਵਾਲ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਹਰਪਾਲ ਸਿੰਘ ਭੈਣੀ ਦਰੇੜਾ, ਟੀ.ਐੱਸ.ਯੂ ਦੇ ਆਗੂ ਹਰਭਜਨ ਸਿੰਘ ਰਾਏਕੋਟ, ਸਾਬਕਾ ਮੁਲਾਜ਼ਮ ਬਿਜਲੀ ਬੋਰਡ ਅਮਰੀਕ ਸਿੰਘ ਹਲਵਾਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਹਰਜੀਤ ਸਿੰਘ ਕਲਸੀਆਂ ਬਲਾਕ ਸਕੱਤਰ ਬੀਕੇਯੂ ਡਕੌਂਦਾ (ਧਨੇਰ), ਬੂਟਾ ਸਿੰਘ ਚਕਰ ਜ਼ਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਜ਼ਿਲ੍ਹਾ ਮੀਤ ਪ੍ਰਧਾਨ ਬੀਕੇਯੂ ਡਕੌਂਦਾ (ਬੁਰਜਗਿੱਲ) ਆਦਿ ਨੇ ਆਖਿਆ ਕਿ ਕੇਂਦਰ ਸਰਕਾਰ ਬਿਜਲੀ ਢਾਂਚੇ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣ ਜਾ ਰਹੀ ਹੈ, ਜਿਸ ਨਾਲ ਸੂਬੇ ਭਰ ਦੇ ਹਰ ਵਰਗ ਨੂੰ ਵੱਡੀ ਪੱਧਰ 'ਤੇ ਨੁਕਸਾਨ ਹੋਵੇਗਾ | ਅਖ਼ੀਰ ਵਿਚ ਆਗੂਆਂ ਵਲੋਂ ਬਿਜਲੀ ਸੋਧ ਐਕਟ ਦੀਆਂ ਕਾਪੀਆਂ ਸਾੜ੍ਹ ਕੇ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਮਾ: ਮੁਖਤਿਆਰ ਸਿੰਘ ਜਲਾਲਦੀਵਾਲ, ਸੁਖਦੀਪ ਸਿੰਘ ਗਰੇਵਾਲ ਬੁਰਜ ਹਰੀ ਸਿੰਘ, ਪ੍ਰਧਾਨ ਦਲਜੀਤ ਸਿੰਘ ਬਰ੍ਹਮੀ, ਰਣਧੀਰ ਸਿੰਘ ਬੱਸੀਆਂ, ਹਰਪ੍ਰੀਤ ਸਿੰਘ ਗੋਂਦਵਾਲ, ਕੁਲਦੀਪ ਸਿੰਘ ਜੌਹਲਾਂ, ਅਵਤਾਰ ਸਿੰਘ ਬਰ੍ਹਮੀ, ਗੁਰਦੀਪ ਸਿੰਘ ਤੱਤਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟਾਰਚ ਚੋਣ ਨਿਸ਼ਾਨ ਨੂੰ ਵੋਟ ਦੀ ਅਪੀਲ ਕਰ ਰਹੇ ਇਯਾਲੀ ਵਲੋਂ ਸੁਰਿੰਦਰਪਾਲ ਸਿੰਘ ਦੇ ਹੱਕ 'ਚ ਚੋਣ ਮੀਟਿੰਗ ਅਗਲੀ ਖ਼ਬਰ ਸੁਧਾਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।