ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜ਼ੋਨ ਪੋਨਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਬੀਬੀ ਜਸਕਰਨ ਕੌਰ ਬਾਰਦੇਕੇ ਨੇ ਆਪਣੇ ਜ਼ੋਨ ਵਿਚ ਆਉਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਚੋਣ ਨਿਸ਼ਾਨ ਤੱਕੜੀ 'ਤੇ ਮੋਹਰ ਲਗਾਉਣ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹ ਸਕੀਏ | ਬੀਬੀ ਜਸਕਰਨ ਕੌਰ ਬਾਰਦੇਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਇਕ-ਇਕ ਵੋਟ ਦਾ ਮੁੱਲ ਮੋੜਿਆ ਜਾਵੇਗਾ ਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਕੇ ਬਿਨ੍ਹਾਂ ਮੱਤਭੇਦ ਦੇ ਲੋਕਾਂ ਦੇ ਕੰਮ ਕਰਵਾਏ ਜਾਣਗੇ |